<span;>14 ਅਪ੍ਰੈਲ 2023 ( ਬਿਊਰੋ ) ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਜਗਸੀਰ ਸਿੰਘ ਭੰਗੂ,ਖੁਸ਼ਦੀਪ ਸਿੰਘ,ਬਲਵਿੰਦਰ ਸਿੰਘ ਸੈਣੀ ਅਤੇ ਹਰਜੀਤ ਸਿੰਘ ਢਿੱਲੋਂ ਆਦਿ ਨੇ ਪਾਵਰਕਾਮ ਮੈਨੇਜਮੈਂਟ ਨਾਲ਼ ਹੋਈ ਪੈਨਲ ਮੀਟਿੰਗ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ 21 ਫ਼ਰਵਰੀ ਨੂੰ ਬਿਜਲੀ ਮੰਤਰੀ ਅਤੇ ਪਾਵਰਕਾਮ ਮੈਨੇਜਮੈਂਟ ਨਾਲ਼ ਹੋਈ ਪੈਨਲ ਮੀਟਿੰਗ ਵਿੱਚ ਬਣੀਆਂ ਸਮੂਹ ਸਹਿਮਤੀਆਂ ਤੋਂ ਪਾਵਰਕਾਮ ਮੈਨੇਜਮੈਂਟ ਭੱਜ ਰਹੀ ਹੈ ਅਤੇ ਪਾਵਰਕਾਮ ਮੈਨੇਜਮੈਂਟ ਵੱਲੋੰ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਸੰਬੰਧੀ ਸਮੂਹ ਇਜੰਡਿਆਂ ਨੂੰ ਅਗਲੀ ਬੀ.ਓ.ਡੀ.ਦੀ ਮੀਟਿੰਗ ਵਿੱਚ ਵਿਚਾਰਨ ਗੱਲ ਕੀਤੀ ਜਾ ਰਹੀ ਹੈ ਜਿਸ ਤੋਂ ਸਿੱਧ ਹੁੰਦਾ ਹੈ ਕਿ ਪਾਵਰਕਾਮ ਮੈਨੇਜਮੈਂਟ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਟਾਲ-ਮਟੋਲ ਦੀ ਨੀਤੀ ਹੀ ਅਪਣਾ ਰਹੀ ਹੈ,ਕਮੇਟੀ ਦੇ ਸੂਬਾਈ ਆਗੂਆਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਵੱਲੋੰ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ਵਜੋਂ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ,ਗਰਿੱਡਾਂ,ਸਟੋਰਾਂ,ਦਫਤਰਾਂ ਅਤੇ ਫੀਲਡ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮ “ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ)” ਦੇ ਬੈਨਰ ਹੇਠ 12 ਮਈ “ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ” ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਧਰਨਾ ਦੇਣਗੇ,ਆਗੂਆਂ ਨੇ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਾਵਰਕਾਮ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਪਾਵਰਕਾਮ ਵਿੱਚ ਪੱਕਾ ਕੀਤਾ ਜਾਵੇ,ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਅਣ-ਸਿੱਖਿਅਤ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 25 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਮੂਹ ਅਣ-ਸਕਿਲਡ ਠੇਕਾ ਮੁਲਾਜ਼ਮਾਂ ਨੂੰ ਪਦ-ਉੱਨਤ ਕੀਤਾ ਜਾਵੇ,ਪਾਵਰਕਾਮ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਮਿਲ ਰਹੇ ਮਾਣ-ਭੱਤੇ ਨੂੰ ਵਧਾਕੇ ਘੱਟੋ-ਘੱਟ ਪੰਜ ਹਜ਼ਾਰ ਕੀਤਾ ਜਾਵੇ,ਫੀਲਡ ਵਿੱਚ ਕੰਮ ਕਰਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਾਜ਼ਿਬ ਪੈਟਰੋਲ ਭੱਤਾ ਦਿੱਤਾ ਜਾਵੇ,ਸਮੂਹ ਲੋੜਵੰਦ ਠੇਕਾ ਮੁਲਾਜ਼ਮਾਂ ਨੂੰ ਮਿਲ ਰਹੀ ਤਨਖ਼ਾਹ ਮੁਤਾਬਿਕ ਘੱਟ ਤੋਂ ਘੱਟ ਕਿਰਾਏ ਤੇ ਕੁਵਾਟਰ ਮੁਹਈਆ ਕਰਵਾਏ ਜਾਣ,ਡਿਉਟੀ ਦੌਰਾਨ ਆਪਣੀ ਜਾਨ ਗਵਾ ਚੁੱਕੇ ਠੇਕਾ ਮੁਲਾਜ਼ਮਾਂ ਦੇ ਵਾਰਿਸਾਂ ਨੂੰ ਨੌਕਰੀ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਪਾਵਰਕਾਮ ਵਿੱਚੋਂ ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਨੌਕਰੀ ਤੇ ਬਹਾਲ ਕੀਤਾ ਜਾਵੇ,ਵਧੇ ਹੋਏ ਮਿਨੀਮਮ ਰੇਟਾਂ ਦਾ ਬਕਾਇਆ ਜਲਦ ਦਿੱਤਾ ਜਾਵੇ!
<span;>*ਜਾਰੀ ਕਰਤਾ:-ਜਗਸੀਰ ਸਿੰਘ ਭੰਗੂ 94172-00934*