
<span;>ਬਲਾਚੌਰ 17 ਅਪ੍ਰੈਲ ( ਰਿਪੋਰਟ :- ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾਕਟਰ ਦਵਿੰਦਰ ਕੁਮਾਰ ਢਾਂਡਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗੁਰਿੰਦਰ ਜੀਤ ਸਿੰਘ ਪੀ ਐੱਚ ਸੀ ਸੜੌਆ ਦੀ ਯੋਗ ਅਗਵਾਈ ਹੇਠ ਆਮ ਆਦਮੀ ਕਲੀਨਿਕ ਸਾਹਿਬਾ ਵਿੱਖੇ ਡਾਕਟਰ ਇੰਦਰਜੀਤ ਕਸਾਣਾ ਨੇ ਬਿਮਾਰੀਆਂ ਦੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਅਤੇ ਆਸ਼ਾ ਵਰਕਰਾਂ ਨੂੰ ਪਿੰਡਾ ਵਿੱਚੋ ਮਰੀਜ਼ਾਂ ਨੂੰ ਆਮ ਆਦਮੀ ਕਲੀਨਿਕ ਸਾਹਿਬਾ ਵਿੱਖੇ ਲਿਆਉਣ ਲਈ ਕਿਹਾ ਇਸ ਮੌਕੇ ਤੇ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਡੇਂਗੂ , ਚਿਕਨਗੁਨੀਆ, ਮਲੇਰੀਆ ਅਤੇ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਕਿ ਡੇਂਗੂ ਅਤੇ ਚਿਕਨਗੁਨੀਆ ਏਡੀਜ਼ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦੇ ਹਨ ਇਹ ਮੱਛਰ ਸਾਫ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦੇ ਹਨ ਅਤੇ ਇਹ ਸਿਰਫ ਦਿਨ ਵੇਲੇ ਕੱਟਦਾ ਹੈ ਮਲੇਰੀਆ ਬੁਖਾਰ ਐਨਾਫਲੀਜ਼ ਮੱਛਰਾ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਸਾਫ ਖੜ੍ਹੇ ਪਾਣੀ ਵਿੱਚ ਪੈਦਾ ਹੁੰਦੇ ਹਨ ਬੁਖਾਰ ਦੇ ਲੱਛਣਾ ਵਿੱਚ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਆਦਿ ਹੋ ਸਕਦੇ ਹਨ ਇਸ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ਼ ਸਫ਼ਾਈ ਰੱਖਣੀ ਚਾਹੀਦੀ ਹੈ, ਕੂਲਰਾਂ ਅਤੇ ਗਮਲਿਆਂ ਵਿੱਚ ਖੜ੍ਹੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ਼ ਕਰੋ, ਛੱਤਾਂ ਤੇ ਰੱਖੀਆਂ ਹੋਈਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ, ਕੱਪੜੇ ਅਜਿਹੇ ਪਹਿਨੋ ਜਿਨ੍ਹਾਂ ਦੇ ਨਾਲ ਸਰੀਰ ਪੂਰਾ ਢੱਕਿਆ ਹੋਇਆ ਰਹੇ ਸੌਂਣ ਸਮੇਂ ਮੱਛਰਦਾਨੀ ਦੀ ਵਰਤੋਂ ਕਰੋ, ਟੁੱਟੇ ਬਰਤਨਾਂ, ਡਰੱਮਾ ਅਤੇ ਟਾਇਰਾ ਨੂੰ ਖੁੱਲੇ ਵਿੱਚ ਨਾ ਰੱਖੋ ਬੁਖਾਰ ਹੋਣ ਤੇ ਖ਼ੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਸਬੰਧੀ ਦੱਸਿਆ ਕਿ ਗਰਮੀਆਂ ਵਿੱਚ ਅਤੇ ਖਾਸ ਕਰਕੇ ਬਰਸਾਤਾਂ ਦੇ ਦਿਨਾਂ ਵਿੱਚ ਦਸਤ, ਉਲਟੀਆਂ, ਪੇਟ ਵਿੱਚ ਕੀੜੇ ਆਦਿ ਬਿਮਾਰੀਆਂ ਹੋ ਸਕਦੀਆਂ ਹਨ ਇਹ ਬਿਮਾਰੀਆਂ ਦੂਸ਼ਿਤ ਪਾਣੀ ਪੀਣ ਨਾਲ ਹੁੰਦੀਆਂ ਹਨ ਇਸ ਤੋਂ ਬਚਣ ਲਈ ਸਾਨੂੰ ਸਾਫ਼ ਸੋਮਿਆਂ ਤੋਂ ਪਾਣੀ ਲੈਣ ਚਾਹੀਦਾ ਹੈ, ਪੀਣ ਵਾਲੇ ਪਾਣੀ ਨੂੰ ਢੱਕ ਕੇ ਰੱਖੋ, ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਪਖਾਨਿਆਂ ਦੀ ਵਰਤੋਂ ਕਰਨ ਖਾਣਾ ਬਣਾਉਣ ਅਤੇ ਖਾਣਾ ਖਾਣ ਅਤੇ ਪਖਾਨਾ ਜਾਣ ਤੋਂ ਬਾਅਦ,ਸਾਬਣ ਨਾਲ ਹੱਥ ਜ਼ਰੂਰ ਧੋਵੋ, ਪਾਣੀ ਦੀ ਸਪਲਾਈ ਵਾਲੀਆਂ ਵਿੱਚ ਕਿਸੇ ਤਰ੍ਹਾਂ ਦੇ ਰਿਸਾਵ ਦਾ ਧਿਆਨ ਰੱਖਣਾ ਚਾਹੀਦਾ ਹੈ ਇਸ ਮੌਕੇ ਤੇ ਉਂਕਾਰ ਸਿੰਘ, ਬਿੰਦਰ ਕੁਮਾਰ, ਜਸਵਿੰਦਰ ਕੁਮਾਰ ਮਲਟੀਪਰਪਜ ਹੈਲਥ ਵਰਕਰ ਅਤੇ ਚੰਦਰ ਪ੍ਰਭਾ, ਅਮਨਦੀਪ ਕੌਰ,ਰੀਨਾ ਰਾਣੀ, ਰਜਨੀ ਦੇਵੀ ਮਲਟੀਪਰਪਜ ਹੈਲਥ ਵਰਕਰ ਫੀਮੇਲ ਅਤੇ ਆਸ਼ਾ ਵਰਕਰਾਂ ਹਾਜ਼ਰ ਸਨ





















