ਬਟਾਲਾ, 24 ਅਪ੍ਰੈਲ ( ਬਿਊਰੋ ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਇੱਕ ਸਾਲ ਦੇ ਸਮੇਂ ਦੌਰਾਨ ਸੂਬੇ ਦੇ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਇੱਕ-ਇੱਕ ਕਰਕੇ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕ ਸਰਕਾਰ ਦੀਆਂ ਵਿਕਾਸ ਤੇ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਨਾਂ ਪੱਖਪਾਤ ਤੋਂ ਤੇਜ਼ਗਤੀ ਨਾਲ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਹੇਠਲੇ ਪੱਧਰ ਤੱਕ ਲੋਕ ਭਲਾਈ ਨੀਤੀਆਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ।
ਜਲੰਧਰ ਜ਼ਿਮਨੀ ਚੋਣ ਦੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਉਨਾਂ ਦੀ ਡਿਊਟੀ ਵੀ ਆਪ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲੱਗੀ ਹੈ ਅਤੇ ਲੋਕਾਂ ਨਾਲ ਵਿਚਰਨ ਤੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਤੋਂ ਇਹ ਗੱਲ ਸਾਫ ਨਜ਼ਰ ਆ ਰਹੀ ਹੈ ਕਿ ਜਲੰਧਰ ਵਾਸੀ ਆਪ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਭੁਗਤਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਜ ਇੱਕ ਸਾਲ ਦੇ ਕਾਰਜਕਾਲ ਦੌਰਾਨ ਸਿਹਤ, ਸਿੱਖਿਆ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ ਪੱਖੀ ਇਤਿਹਾਸਕ ਫੈਸਲੇ ਲਏ ਹਨ, ਜੋ ਰਵਾਇਤੀ ਪਾਰਟੀਆਂ ਨਹੀਂ ਲੈ ਸਕੀਆਂ।