ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ ਅਤੇ ਚਿਲਡਰਨ ਹੋਮ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 24 ਅਪ੍ਰੈਲ( ਬਿਊਰੋ ) –  ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੇਂਦਰੀ ਜੇਲ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਸੁਪਰਡੈਂਟ ਜੇਲ, ਸ੍ਰੀ ਨਵਇੰਦਰ ਸਿੰਘ ਵੀ ਮੌਜੂਦ ਸਨ।

ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੇਂਦਰੀ ਜੇਲ ਦੇ ਦੌਰੇ ਦੌਰਾਨ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲਿਆ ਗਿਆ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜੇਲ ਦੀਆਂ ਬੈਰਕਾਂ ਅਤੇ ਜੇਲ ਅੰਦਰ ਲੰਗਰ ਹਾਲ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਉਹਨਾਂ ਦੁਆਰਾ ਕੈਦੀਆਂ ਅਤੇ ਹਵਾਲਾਤੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੀਗਲ ਏਡ ਬਾਰੇ ਜਾਗਰੂਕ ਕਰਵਾਇਆ। ਜੇਲ ਵਿੱਚ ਸਾਰੇ ਪ੍ਰਬੰਧ ਠੀਕ ਪਾਏ ਗਏ।

ਇਸ ਉਪਰੰਤ ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਚਿਲਡਰਨ ਹੋਮ, ਗੁਰਦਾਸਪੁਰ ਦਾ ਦੌਰਾ ਵੀ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਵੱਲੋਂ ਚਿਲਡਰਨ ਹੋਮ ਗੁਰਦਾਸਪੁਰ ਦੇ ਹਰ ਇੱਕ ਕਮਰੇ ਦਾ ਨਿਰੀਖਣ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਚਿਲਡਰਨ ਹੋਮ ਦੇ ਪ੍ਰਬੰਧਾਂ ਬਾਰੇ ਉਨ੍ਹਾਂ ਕੋਲੋਂ ਫੀਡਬੈਕ ਲਈ ਅਤੇ ਸਾਰੇ ਹੀ ਬੱਚਿਆਂ ਨੇ ਚਿਲਡਰਨ ਹੋਮ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਉੱਪਰ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਨ ਅਤੇ ਆਪਸ ਵਿੱਚ ਮਿਲ-ਜੁਲ ਕੇ ਰਹਿਣ ਲਈ ਕਿਹਾ। ਇਸ ਮੌਕੇ ਚਿਲਡਰਨ ਹੋਮ, ਗੁਰਦਾਸਪੁਰ ਦਾ ਸਟਾਫ ਵੀ ਮੌਜੂਦ ਸੀ।

Leave a Comment

[democracy id="1"]

You May Like This