Code Of Ethics

Download app

Subscribe To Print Edition

ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ

ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਵਿਗਾੜਨ ਤੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। 95 ਸਾਲ ਦੇ ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ। ਉਨ੍ਹਾਂ ਨੂੰ ਜੂਨ 2022 ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ ਪਰ ਸਤੰਬਰ 2022 ਨੂੰ ਉਨ੍ਹਾਂ ਦੀ ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ ਦੁਬਾਰਾ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ ਸੀ।

Leave a Comment

Advertisment

You May Like This