Code Of Ethics

Download app

Subscribe To Print Edition

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੇਤੂ ਨੂੰ 5100 ਰੁਪਏ ਦਾ ਨਗਦ ਇਨਾਮ, ਪ੍ਰਸੰਸਾ ਪੱਤਰ ਤੇ ਹਰੇਕ ਭਾਗੀਦਾਰੀ ਨੂੰ ਭਾਗੀਦਾਰੀ ਸਰੀਫਿਕੇਟ ਦੇ ਕੀਤਾ ਜਾਵੇਗਾ ਸਨਮਾਨਿਤ

ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਨੂੰ ਸਮਰਪਿਤ 6 ਮਈ ਨੂੰ ਸ਼ਿਵ ਆਡੀਟੋਰੀਅਮ ਬਟਾਲਾ ਵਿਖੇ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ – ਡਿਪਟੀ ਕਮਿਸ਼ਨਰ ਗੁਰਦਾਸਪੁਰ

ਸ਼ਿਵ ਬਟਾਲਵੀ ਨੂੰ ਸਮਰਪਿਤ ਕਵੀ ਤੇ ਗਾਇਨ ਪ੍ਰੋਗਰਾਮ ਵਿੱਚ ਕੋਈ ਵੀ ਵਿਦਿਆਰਥੀਆਂ /ਵਿਅਕਤੀ ਆਨਲਾਈਨ ਰਜਿਸਟਰੇਸਨ ਕਰਕੇ ਹਿੱਸਾ ਲੈ ਸਕਦਾ ਹੈ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੇਤੂ ਨੂੰ 5100 ਰੁਪਏ ਦਾ ਨਗਦ ਇਨਾਮ, ਪ੍ਰਸੰਸਾ ਪੱਤਰ ਤੇ ਹਰੇਕ ਭਾਗੀਦਾਰੀ ਨੂੰ ਭਾਗੀਦਾਰੀ ਸਰੀਫਿਕੇਟ ਦੇ ਕੀਤਾ ਜਾਵੇਗਾ ਸਨਮਾਨਿਤ

ਕਵੀ ਦਰਬਾਰ, ਸ਼ਿਵ ਦੀ ਗਾਇਕੀ ਅਤੇ ਕਾਵਿ-ਨਾਟ ਲੂਣਾ ਦਾ ਵੀ ਹੋਵੇਗਾ ਮੰਚਨ

ਬਟਾਲਾ, 26  ਅਪ੍ਰੈਲ ( ਬਿਊਰੋ) ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 50ਵੀਂ ਬਰਸੀ ਪੂਰੇ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ। ਜਿਸ ਸਬੰਧੀ ਸ਼ਿਵ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵਲੋਂ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਗਈਆਂ ਹਨ।

                      ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਿਵ ਬਟਾਲਵੀ ਦੀ 50ਵੀਂ ਬਰਸੀ ਮੌਕੇ 6 ਮਈ ਨੂੰ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ ਜੋ ਕਿ ਦੋ ਹਿੱਸਿਆਂ ਵਿੱਚ ਹੋਣਗੇ।

                    ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 6 ਮਈ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਪਹਿਲਾ ਸੈਸ਼ਨ ਹੋਵੇਗਾ, ਜਿਸ ਵਿੱਚ ਕਵਿਤਾ/ਗਾਇਨ ਉਚਾਰਨ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ਵਿੱਚ ਸਕੂਲ/ਕਾਲਜ ਦੇ ਵਿਦਿਆਰਥੀਆਂ ਜਾਂ ਕੋਈ ਵੀ ਵਿਅਕਤੀ ਹਿੱਸਾ ਲੈ ਸਕਦਾ ਹੈ। ਚਾਹਵਾਨ ਵਿਅਕਤੀ ਆਨਲਾਈਨ ਆਪਣੀ ਰਜਿਸਟਰੇਸਨ ਕਰਕੇ ਪ੍ਰੋਗਰਾਮ ਹਿੱਸਾ ਲੈ ਸਕਦੇ ਹਨ, ਜਿਸਦਾ ਗੂਗਲ ਲਿੰਕ ਸੇਅਰ ਕੀਤਾ ਗਿਆ ਹੈ ਅਤੇ ਉਸ ਲਿੰਕ ਵਿੱਚ ਲੋੜੀਦੀਆਂ ਸਾਰੇ ਨਿਯਮ/ਸ਼ਰਤਾਂ ਦੱਸੀਆਂ ਗਈਆਂ ਹਨ। ਰਜਿਸ਼ਟੇਰਸ਼ਨ 2 ਮਈ ਤੱਕ ਕੀਤੀ ਜਾ ਸਕਦੀ ਹੈ। ਇਸ ਵਿੱਚ ਉਮਰ ਦੀ ਕੋਈ ਸੀਮਾ ਨਹੀਂ ਹੈ। ਜਿਲਾ ਪ੍ਰਸ਼ਾਸਨ ਵਲੋਂ ਜੇਤੂ ਨੂੰ 5100 ਰੁਪਏ ਦਾ ਨਗਦ ਇਨਾਮ, ਪ੍ਰਸੰਸਾ ਪੱਤਰ ਤੇ ਸਾਰੇ ਭਾਗੀਦਾਰਾਂ ਨੂੰ ਭਾਗੀਦਾਰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

                 ਉਨਾਂ ਅੱਗੇ ਦੱਸਿਆ ਕਿ ਕਵਿਤਾ ਉਚਾਰਨ ਤੇ ਗਾਇਨ ਰਜਿਸਟਰਡ ਭਾਗੀਦਾਰ 4 ਮਈ 2023 ਨੂੰ ਸਵੇਰੇ 9 ਵਜੇ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਜਲੰਧਰ ਰੋਡ ਬਟਾਲਾ ਵਿਖੇ ਚੋਣ ਕਮੇਟੀ ਦੇ ਸਾਹਮਣੇ  ਆਪਣੀ ਰਚਨਾ ਦੀ ਚੋਣ ਹਿੱਤ ਪੇਸ਼ਕਾਰੀ ਦੇਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਸ਼ਾਮ 5:00 ਵਜੇ ਤੋਂ 8:00 ਵਜੇ ਤੱਕ ਵਿਸ਼ੇਸ਼ ਸਮਾਗਮ ਹੋਵੇਗਾ ਜਿਸ ਵਿੱਚ ਸਭ ਤੋਂ ਪਹਿਲਾਂ ਸ਼ਿਵ ਬਟਾਲਵੀ ਦੀ ਗਾਇਕੀ, ਫਿਰ ਪੰਜਾਬੀ ਜ਼ੁਬਾਨ ਦੇ ਉੱਘੇ ਕਵੀਆਂ ਦਾ ਕਵੀ ਦਰਬਾਰ ਅਤੇ ਅਖੀਰ ਵਿੱਚ ਸ਼ਿਵ ਬਟਾਲਵੀ ਦੀ ਸ਼ਾਹਕਾਰ ਰਚਨਾ ਕਾਵਿ-ਨਾਟ ਲੂਣਾ ਦਾ ਨਾਟ ਸ਼੍ਰੋਮਣੀ ਕੇਵਲ ਧਾਲੀਵਾਲ ਦੀ ਟੀਮ ਵੱਲੋਂ ਮੰਚਨ ਕੀਤਾ ਜਾਵੇਗਾ।

                   ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਬਰਸੀ ਸਮਾਗਮ ਵਿੱਚ ਐਂਟਰੀ ਬਿਲਕੁਲ ਮੁਫ਼ਤ ਹੋਵੇਗੀ ਅਤੇ ਉਨ੍ਹਾਂ ਸ਼ਿਵ ਸਨੇਹੀਆਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਹੈ।

Advertisment

You May Like This