Code Of Ethics

Download app

Subscribe To Print Edition

ਸ਼ਿਵ ਬਟਾਲਵੀ ਨੂੰ ਸਮਰਪਿਤ ਕਵੀ ਤੇ ਗਾਇਨ ਪ੍ਰੋਗਰਾਮ ਵਿੱਚ ਕੋਈ ਵੀ ਵਿਦਿਆਰਥੀ/ਵਿਅਕਤੀ ਆਨਲਾਈਨ ਰਜਿਸਟਰੇਸ਼ਨ ਕਰਕੇ ਹਿੱਸਾ ਲੈ ਸਕਦਾ ਹੈ-ਹੁਣ ਤੱਕ 37 ਆਨਲਾਈਨ ਰਜਿਸ਼ਟਰੇਸਨ ਹੋਈਆਂ

ਬਟਾਲਾ, 28 ਅਪ੍ਰੈਲ ( ਬਿਊਰੋ  ) ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 50ਵੀਂ ਬਰਸੀ ਪੂਰੇ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ, ਜਿਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਲਈ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪਰੇਸ਼ਨ ਬਟਾਲਾ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਸਮਾਗਮ ਨੂੰ ਸਫਲਤਾਪੂਰਕ ਨੇਪਰੇ ਚਾੜ੍ਹਣ ਦੀ ਹਦਾਇਤ ਕੀਤੀ।

          ਮੀਟਿੰਗ ਦੌਰਾਨ ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਸ਼ਿਵ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵਲੋਂ ਸ਼ਿਵ ਬਟਾਲਵੀ ਦੀ 50ਵੀਂ ਬਰਸੀ ਮੌਕੇ 6 ਮਈ ਨੂੰ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ ਜੋ ਕਿ ਦੋ ਹਿੱਸਿਆਂ ਵਿੱਚ ਹੋਣਗੇ।

                ਉਨਾਂ ਅੱਗੇ ਦੱਸਿਆ ਕਿ 6 ਮਈ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਪਹਿਲਾ ਸੈਸ਼ਨ ਹੋਵੇਗਾ, ਜਿਸ ਵਿੱਚ ਕਵਿਤਾ/ਗਾਇਨ ਉਚਾਰਨ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ਵਿੱਚ ਸਕੂਲ/ਕਾਲਜ ਦੇ ਵਿਦਿਆਰਥੀਆਂ ਜਾਂ ਕੋਈ ਵੀ ਵਿਅਕਤੀ ਹਿੱਸਾ ਲੈ ਸਕਦਾ ਹੈ। ਚਾਹਵਾਨ ਵਿਅਕਤੀ ਆਨਲਾਈਨ ਆਪਣੀ ਰਜਿਸਟਰੇਸਨ ਕਰਕੇ ਪ੍ਰੋਗਰਾਮ ਹਿੱਸਾ ਲੈ ਸਕਦੇ ਹਨ, ਜਿਸਦਾ ਗੂਗਲ ਲਿੰਕ ਸੇਅਰ ਕੀਤਾ ਗਿਆ ਹੈ ਅਤੇ ਉਸ ਲਿੰਕ ਵਿੱਚ ਲੋੜੀਦੀਆਂ ਸਾਰੇ ਨਿਯਮ/ਸ਼ਰਤਾਂ ਦੱਸੀਆਂ ਗਈਆਂ ਹਨ। ਰਜਿਸ਼ਟੇਰਸ਼ਨ 2 ਮਈ ਤੱਕ ਕੀਤੀ ਜਾ ਸਕਦੀ ਹੈ। ਇਸ ਵਿੱਚ ਉਮਰ ਦੀ ਕੋਈ ਸੀਮਾ ਨਹੀਂ ਹੈ। ਹੁਣ ਤੱਕ ਆਨਲਾਈਨ 37 ਰਜਿਸ਼ਟਰੇਸ਼ਨ ਹੋ ਚੁੱਕੀਆਂ ਹਨ। ਜ਼ਿਲਾ ਪ੍ਰਸ਼ਾਸਨ ਵਲੋਂ ਜੇਤੂ ਨੂੰ 5100 ਰੁਪਏ ਦਾ ਨਗਦ ਇਨਾਮ, ਪ੍ਰਸੰਸਾ ਪੱਤਰ ਤੇ ਸਾਰੇ ਭਾਗੀਦਾਰਾਂ ਨੂੰ ਭਾਗੀਦਾਰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

                  ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਬਾਅਦ 6 ਮਈ ਨੂੰ ਸ਼ਾਮ 5:00 ਵਜੇ ਤੋਂ 8:00 ਵਜੇ ਤੱਕ ਵਿਸ਼ੇਸ਼ ਸਮਾਗਮ ਹੋਵੇਗਾ ਜਿਸ ਵਿੱਚ ਸਭ ਤੋਂ ਪਹਿਲਾਂ ਸ਼ਿਵ ਬਟਾਲਵੀ ਦੀ ਗਾਇਕੀ, ਫਿਰ ਪੰਜਾਬੀ ਜ਼ੁਬਾਨ ਦੇ ਨਾਮਵਾਰ ਕਵੀਆਂ ਦਾ ਕਵੀ ਦਰਬਾਰ ਅਤੇ ਅਖੀਰ ਵਿੱਚ ਸ਼ਿਵ ਬਟਾਲਵੀ ਦੀ ਸ਼ਾਹਕਾਰ ਰਚਨਾ ਕਾਵਿ-ਨਾਟ ਲੂਣਾ ਦਾ ਨਾਟ ਸ਼੍ਰੋਮਣੀ ਕੇਵਲ ਧਾਲੀਵਾਲ ਦੀ ਟੀਮ ਵੱਲੋਂ ਮੰਚਨ ਕੀਤਾ ਜਾਵੇਗਾ। 

 

                 ਉਨਾਂ ਅੱਗੇ ਦੱਸਿਆ ਕਿ ਕਵਿਤਾ ਉਚਾਰਨ ਤੇ ਗਾਇਨ ਰਜਿਸਟਰਡ ਭਾਗੀਦਾਰ 4 ਮਈ 2023 ਨੂੰ ਸਵੇਰੇ 9 ਵਜੇ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਜਲੰਧਰ ਰੋਡ ਬਟਾਲਾ ਵਿਖੇ ਚੋਣ ਕਮੇਟੀ ਦੇ ਸਾਹਮਣੇ  ਆਪਣੀ ਰਚਨਾ ਦੀ ਚੋਣ ਹਿੱਤ ਪੇਸ਼ਕਾਰੀ ਦੇਣਗੇ।                 

           ਇਸ ਮੌਕੇ ਲਖਵਿੰਦਰ ਸਿੰਘ ਨਾਇਬ ਤਹਿਸੀਲਦਾਰ, ਡਾ. ਰਵਿੰਦਰ ਸਿੰਘ, ਪ੍ਰਧਾਨ ਸ਼ਿਵ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ, ਅਮਰਜੀਤ ਸਿੰਘ ਭਾਟੀਆ ਜ਼ਿਲ੍ਹਾ ਸਿੱਖਿਆ ਅਫਸਰ (ਸ/ਪ), ਐਕਸੀਅਨ ਹਰਜੋਤ ਸਿੰਘ, ਐਕਸੀਅਨ ਸੁਖਦੀਪ ਸਿੰਘ ਧਾਲੀਵਾਲ, ਪਰਮਜੀਤ ਸਿੰਘ ਜ਼ਿਲ੍ਹਾ ਭਾਸ਼ਾ ਅਫਸਰ, ਹਰਮਨਪ੍ਰੀਤ ਸਿੰਘ ਜੁਆਇੰਟ ਸੈਕਰਟਰੀ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਆਦਿ ਹਾਜ਼ਰ ਸਨ।

Advertisment