Code Of Ethics

Download app

Subscribe To Print Edition

ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 29 ਖੰਡਾ ਖੋਲਾ ਵਿਖੇ ਪਾਰਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਕੀਤਾ ਸਮਰਪਿਤ

ਬਟਾਲਾ, 28 ਅਪ੍ਰੈਲ ( ਬਿਊਰੋ ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਵਾਰਡ ਨੰਬਰ 29 ਖੰਡਾ ਖੋਲਾ ਵਿੱਚ ਨਵੀਂ ਬਣਾਈ ਗਈ ਪਾਰਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਆਪ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਮੋਜੂਦ ਸਨ।

                       ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 29 ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਗਈ ਹੈ ਅਤੇ ਹੁੁਣ ਬੱਚੇ, ਨੋਜਵਾਨ ਤੇ ਬਜ਼ੁਰਗ ਪਾਰਕ ਵਿੱਚ ਸੈਰ ਕਰ ਸਕਣਗੇ। ਉਨਾਂ ਕਿਹਾ ਕਿ ਬੱਚਿਆ ਲਈ ਪਾਰਕ ਵਿੱਚ ਪਘੂੰੜੇ ਵੀ ਲਗਾਈ ਗਏ ਹਨ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਕ ਬਣਨ ਨਾਲ ਲੋਕਾਂ ਨੂੰ ਬਹੁਤ ਸਹੂਲਤ ਮਿਲੀ ਹੈ ਅਤੇ ਸਵੇਰੇ ਅਤੇ ਸ਼ਾਮ ਜਦ ਚਾਹੁਣ ਪਾਰਕ ਵਿੱਚ ਸੈਰ ਕਰ ਸਕਦੇ ਹਨ।

                          ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਬਟਾਲਾ ਸ਼ਹਿਰ ਵਿੱਚ ਵਿਕਾਸ ਕੰਮ ਹੋਰ ਤੇਜ਼ਗਤੀ ਨਾਲ ਕਰਵਾਏ ਜਾਣਗੇ। ਉਨਾਂ ਕਿਹਾ ਕਿ ਸ਼ਹਿਰ ਅੰਦਰ ਵਿਕਾਸ ਕੰਮ ਕਰਵਾਉਣਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਉਨਾਂ ਦੀ ਮੁੱਖ ਤਰਜੀਹ ਹੈ ਅਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਦੀ ਹਰ ਮੁਸ਼ਕਿਲ ਹੱਲ ਕਰਨ ਲਈ ਉਹ ਵਚਨਬੱਧ ਹਨ ਅਤੇ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਸਨ।

Advertisment