ਮੌਸਮ ਵਿਭਾਗ ਨੇ ਪੰਜਾਬ ਵਿਚ 30 ਅਪਰੈਲ ਤੋਂ ਤਿੰਨ ਮਈ ਤੱਕ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਲੁਧਿਆਣਾ, ਫਰੀਦਕੋਟ, ਮੋਗਾ, ਚੰਡੀਗੜ੍ਹ ਤੇ ਹੋਰਨਾਂ ਕਈ ਇਲਾਕਿਆਂ ਵਿੱਚ ਹੋਈ ਕਿਣਮਿਣ ਕਰਕੇ ਤਾਪਮਾਨ ਵੀ ਆਮ ਨਾਲੋਂ 2 ਤੋਂ 3 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ 30 ਅਪ੍ਰੈਲ ਤੋਂ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਮੱਧ ਪ੍ਰਦੇਸ਼, ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ ‘ਤੇ ਬਾਰਸ਼, ਬਿਜਲੀ ਡਿੱਗਣ ਦੇ ਨਾਲ-ਨਾਲ ਤੂਫਾਨ ਆਉਣ ਦੀ ਸੰਭਾਵਨਾ ਹੈ।