Code Of Ethics

Download app

Subscribe To Print Edition

ਗੁਰਦਾਸਪੁਰ ਜ਼ਿਲ੍ਹੇ ’ਚ 554646 ਮੀਟ੍ਰਿਕ ਟਨ ਖਰੀਦੀ ਕਣਕ ’ਚੋਂ 154877 ਮੀਟ੍ਰਿਕ ਟਨ ਦੀ ਖਰੀਦ ਨਾਲ ਸਰਕਾਰੀ ਏਜੰਸੀ ਪਨਗ੍ਰੇਨ ਮੋਹਰੀ : ਡਿਪਟੀ ਕਮਿਸ਼ਨਰ

ਕਿਸਾਨਾਂ ਵੱਲੋਂ ਮੰਡੀਆਂ ’ਚ ਲਿਆਂਦੀ ਕਣਕ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਰਾਜ ਸਰਕਾਰ ਵਚਨਬੱਧ

ਗੁਰਦਾਸਪੁਰ, 3 ਮਈ (   ਬਿਊਰੋ     ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ’ਚ ਕਣਕ ਦੀ ਫ਼ਸਲ ਦੀ ਸਰਕਾਰੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਮਿਤੀ 2 ਮਈ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 558177 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 554646 ਮੀਟ੍ਰਿਕ ਟਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ’ਚ ਕਣਕ ਦੀ ਖਰੀਦ ’ਚ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਮੰਡੀਆਂ ’ਚ ਲਿਆਂਦੀ ਫ਼ਸਲ ਦਾ ਦਾਣਾ-ਦਾਣਾ 24 ਘੰਟਿਆਂ ਦੇ ਅੰਦਰ-ਅੰਦਰ ਖਰੀਦਿਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ’ਚ 154877 ਮੀਟ੍ਰਿਕ ਟਨ ਕਣਕ ਦੀ ਖਰੀਦ ਨਾਲ ਸਰਕਾਰੀ ਏਜੰਸੀ ਪਨਗ੍ਰੇਨ ਸਭ ਤੋਂ ਮੋਹਰੀ ਚੱਲ ਰਹੀ ਹੈ। ਇਸੇ ਤਰਾਂ ਸਰਕਾਰੀ ਖਰੀਦ ਏਜੰਸੀ ਮਾਰਕਫੈਡ ਨੇ 130041 ਮੀਟ੍ਰਿਕ ਟਨ, ਪਨਸਪ ਵੱਲੋਂ 130574 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 123130 ਮੀਟ੍ਰਿਕ ਟਨ ਅਤੇ ਐੱਫ.ਸੀ.ਆਈ ਵੱਲੋਂ 16024 ਮੀਟ੍ਰਿਕ ਟਨ ਕਣਕ ਦੀ ਫਸਲ ਖਰੀਦੀ ਗਈ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਕਿਸਾਨਾਂ ਵੱਲੋਂ ਮੰਡੀਆਂ ’ਚ ਲਿਆਂਦੀ ਕਣਕ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਤੱਕ ਕਿਸੇ ਵੀ ਕਿਸਾਨ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।    

Leave a Comment

Advertisment

You May Like This