Code Of Ethics

Download app

Subscribe To Print Edition

ਪੰਜਾਬ ਸਰਕਾਰ ਨੇ ਬਿਜਲੀ ਦੇ ਬਿੱਲ ਮਾਫ ਕਰਕੇ ਲੋਕਾਂ ਨੂੰ ਦਿੱਤੀ ਵੱਡੀ ਵਿੱਤੀ ਰਾਹਤ- ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 3 ਮਈ ( ਬਿਊਰੋ  ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹੀਨੇ ਦੇ 300 ਯੂਨਿਟ ਬਿਜਲੀ ਮਾਫ ਕਰਨ ਦੇ ਨਾਲ ਲੋਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੀ ਹੈ ਅਤੇ ਲੋਕਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਉਨਾਂ ਅੱਜ ਆਪਣੇ ਗ੍ਰਹਿ ਕਿਸ਼ਨਕੋਟ ਵਿਖੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ। ਉਨਾਂ ਪੰਜਾਬ ਸਰਕਾਰ ਵਲੋਂ ਮਹਿਜ ਇੱਕ ਸਾਲ ਦੇ ਅੰਦਰ ਲਈ ਲਏ ਵੱਡੇ ਇਤਿਹਾਸਕ ਫੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਸਿੱਖਿਆ ਦਾ ਮਿਆਰ ਹੋ ਉੱਚਾ ਚੁੱਕਣ ਲਈ ਸਕੂਲ ਆਫ ਐਮੀਂਨੈੱਸ, ਸਿੱਖਿਆ ਦੇ ਖੇਤਰ ਵਿੱਚ ਹੋ ਸੁਧਾਰ ਦੇ ਮੰਤਵ ਨਾਲ ਅਧਿਆਪਕਾਂ ਨੂੰ ਸਿੰਘਾਪੁਰ ਵਿਖੇ ਭੇਜਣਾ, ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕ ਖੋਲ੍ਹਣੇ, ਬਿੱਜਲੀ ਦੇ ਬਿੱਲ ਮਾਫ ਕਰਨਾ, ਔਰਤਾਂ ਨੂੰ ਮੁਫਤ ਬੱਸ ਦੀ ਸਹੂਲਤ, ਕਿਰਤੀਆਂ ਦੇ ਹਿੱਤ ਲਈ ਵੱਡੇ ਫੈਸਲੇ, ਕਿਸਾਨਾਂ ਨੂੰ ਬੋਮੌਸਮੀ ਬਰਸਾਤ ਕਾਰਨ ਖਰਾਬ ਹੋਈ ਫਸਲ ਦਾ ਖਰਾਬਾ ਦੇਣ ਸਮੇਤ ਜ਼ਿਕਰਯੋਗ ਫੈਸਲੇ ਲਏ ਗਏ ਹਨ, ਜੋ ਪਿਛਲੀਆਂ ਸਰਕਾਰਾਂ ਕਰਨ ਵਿੱਚ ਅਸਫਲ ਰਹੀਆਂ ਹਨ।

ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਹਲਕੇ ਅੰਦਰ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਮਹਿਜ ਇੱਕ ਸਾਲ ਦੇ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਕਈ ਵਿਕਾਸ ਕੰਮ ਪ੍ਰਗਤੀ ਅਧੀਨ ਹਨ। ਉਨਾਂ ਦੁਹਰਾਇਆ ਕਿ ਹਲਕੇ ਦਾ ਚਹੁਪੱਖੀ ਵਿਕਾਸ ਕੰਮ ਕਰਵਾਉਣ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।

Advertisment