Code Of Ethics

Download app

Subscribe To Print Edition

ਵਿਧਾਇਕ ਸ਼ੈਰੀ ਕਲਸੀ ਵਲੋ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਦਾ ਦੌਰਾ

ਬਟਾਲਾ, 3 ਮਈ (ਬਿਊਰੋ )  ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਦਾ ਦੌਰਾ ਕੀਤਾ ਗਿਆ ਅਤੇ 6 ਮਈ ਨੂੰ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 50ਵੀਂ ਬਰਸੀ ਦੇ ਸਬੰਧ ਵਿੱਚ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਐਕਸੀਅਨ ਜਸਵਿੰਦਰ ਸਿੰਘ ਤੇ ਐਸ.ਡੀ.ਓ ਨਿਰਮਲ ਸਿੰਘ ਵੀ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ਼ਿਵ ਕੁਮਾਰ ਬਟਾਲਵੀ, ਬਟਾਲਾ ਸ਼ਹਿਰ ਦਾ ਮਾਣ ਹਨ ਜਿਨਾਂ ਨੇ ਪੂਰੀ ਦੁਨੀਆਂ ਵਿੱਚ ਆਪਣੀ ਕਲਾ ਦਾ ਲੋਹਾ ਮਨਵਾਇਆ। ਉਨਾਂ ਦੱਸਿਆ ਕਿ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਉਹ ਦ੍ਰਿੜ ਸੰਕਲਪ ਹਨ ਅਤੇ 6 ਮਈ ਨੂੰ ਸ਼ਿਵ ਬਟਾਲਵੀ ਦੀ 50ਵੀਂ ਬਰਸੀ ਮੌਕੇ ਸ਼ਿਵ ਕੁਮਾਰ ਬਟਾਲਵੀ ਦਾ ਬੁੱਤ ਲੋਕ ਅਰਪਨ ਕੀਤਾ ਜਾਵੇਗਾ। ਇਸ ਮੌਕੇ ਉਨਾਂ ਪੀ.ਡਬਲਿਊ.ਡੀ (ਬੀ.ਐਂਡ ਆਰ) ਅਤੇ ਪੀ.ਡਬਲਿਊ.ਡੀ (ਇਲੈਕਟ੍ਰੀਕਲ ਵਿੰਗ) ਵਲੋਂ ਸ਼ਿਵ ਬਟਾਲਵੀ ਆਡੋਟੋਰੀਅਮ ਵਿਖੇ ਚੱਲ ਰਹੇ ਕੰਮ ਨੂੰ ਵੀ ਦੇਖਿਆ।

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸਨ ਵਲੋਂ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ 6 ਮਈ ਨੂੰ ਕਰਵਾਏ ਜਾ ਰਹੇ ਬਰਸੀ ਸਮਾਗਮਾਂ ਦੀ ਤਿਆਰੀਆਂ ਜੋਰਾਂ ਨਾਲ ਚੱਲ ਰਹੀਆਂ ਹਨ ਅਤੇ ਐਸ.ਡੀ.ਐਮ ਬਟਾਲਾ ਡਾ. ਸ਼ਾਇਰੀ ਭੰਡਾਰੀ ਵਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਸ਼ਚਿਤ ਸਮੇਂ ਅੰਦਰ ਕੰਮ ਪੂਰੇ ਕਰਨ ਲਈ ਕਿਹਾ ਗਿਆ ਹੈ। ਇਹ ਸਮਾਗਮ ਸ਼ਿਵ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਕਰਵਾਇਆ ਜਾ ਰਿਹਾ ਹੈ।

6 ਮਈ ਨੂੰ ਦੋ ਸ਼ੈਸਨਾਂ ਵਿੱਚ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਪਹਿਲਾਂ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਪਹਿਲਾ ਸੈਸ਼ਨ ਹੋਵੇਗਾ, ਜਿਸ ਵਿੱਚ ਕਵਿਤਾ/ਗਾਇਨ ਉਚਾਰਨ ਪ੍ਰੋਗਰਾਮ ਕਰਵਾਇਆ ਜਾਵੇਗਾ। ਉਸ ਤੋ ਦੁਪਹਿਰ 3 ਵਜੇ ਤੋਂ 6 ਵਜੇ ਤੱਕ ਵਿਸ਼ੇਸ਼ ਸਮਾਗਮ ਹੋਵੇਗਾ, ਜਿਸ ਵਿੱਚ ਸਭ ਤੋਂ ਪਹਿਲਾਂ ਸ਼ਿਵ ਬਟਾਲਵੀ ਦੀ ਗਾਇਕੀ, ਫਿਰ ਪੰਜਾਬੀ ਜ਼ੁਬਾਨ ਦੇ ਨਾਮਵਾਰ ਕਵੀਆਂ ਦਾ ਕਵੀ ਦਰਬਾਰ ਅਤੇ ਆਖੀਰ ਵਿੱਚ ਸ਼ਿਵ ਬਟਾਲਵੀ ਦੀ ਸ਼ਾਹਕਾਰ ਰਚਨਾ ਕਾਵਿ-ਨਾਟ ‘ਲੂਣਾ’ ਦਾ ਨਾਟ ਸ਼੍ਰੋਮਣੀ ਕੇਵਲ ਧਾਲੀਵਾਲ ਦੀ ਟੀਮ ਵੱਲੋਂ ਮੰਚਨ ਕੀਤਾ ਜਾਵੇਗਾ। ਇਸ ਮੌਕੇ ਕਿਤਾਬਾਂ ਅਤੇ ਸ਼ਿਵ ਕੁਮਾਰ ਬਟਾਲਵੀ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।

Advertisment

You May Like This