ਕਾਠਗੜ੍ਹ, 6 ਮਈ (ਜਤਿੰਦਰ ਪਾਲ ਸਿੰਘ ) ਅੱਜ ਥਾਣਾ ਕਾਠਗੜ੍ਹ ਦੇ ਮੁੱਖੀ ਇੰਸਪੈਕਟਰ ਪਰਮਿੰਦਰ ਸਿੰਘ ਰਾਏ ਵੱਲੋਂ ਹਾਦਸੇ ਨਾਲ ਸਬੰਧਤ ਦੌਹਾ ਪਾਰਟੀਆਂ ਨੂੰ ਥਾਣੇ ਬੁਲਾਇਆ ਸੀ ਜਿਸ ਵਿੱਚ ਇਕ ਧਿਰ ਦੇ ਨਾ ਪਹੁੰਚਣ ਕਰਕੇ ਮਾਮਲੇ ਨੂੰ ਅੱਗੇ ਪਾ ਦਿੱਤਾ ਗਿਆ ।
ਜਾਣਕਾਰੀ ਦਿੰਦੇ ਹੋਏ ਥਾਣਾ ਕਾਠਗੜ੍ਹ ਦੇ ਮੁਖੀ ਇੰਸਪੈਕਟਰ ਪਰਮਿੰਦਰ ਸਿੰਘ ਰਾਏ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਮਨਦੀਪ ਪੁੱਤਰ ਕੇਸਰ ਸਿੰਘ ਵਾਸੀ ਕਾਠਗੜ੍ਹ ਨੇ ਇੱਕ ਸ਼ਿਕਾਇਤ ਦਿੱਤੀ ਸੀ ਜਿਸ ਵਿਚ ਉਸ ਨੇ ਲਿਖਿਆ ਕਿ ਬੀਤੀ 8 ਫਰਵਰੀ ਨੂੰ ਅਚਾਨਕ ਉਨ੍ਹਾਂ ਨਾਲ ਇੱਕ ਸੜਕ ਹਾਦਸਾ ਵਾਪਰ ਗਿਆ ਸੀ ਅਤੇ ਹਾਦਸੇ ਦੌਰਾਨ ਗੱਡੀ ਵਿਚ ਡੇਰਾ ਬਾਬਾ ਟਿੱਬੀ ਸਾਹਿਬ ਕਾਠਗੜ੍ਹ ਦੇ ਸੇਵਾਦਾਰ ਸਾਈਂ ਕੁਲਦੀਪ ਕੁਮਾਰ ਵੀ ਮੌਜੂਦ ਸਨ ਤੇ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ ਅਤੇ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ ਪ੍ਰੰਤੂ ਹੁਣ ਉਹਨਾਂ ਦੋਨਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ । ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੀ 2 ਮਈ ਨੂੰ ਸੂਰਜ ਪੁੱਤਰ ਬਾਸਦੇਵ ਵਾਸੀ ਕਾਠਗੜ ਤੇ ਉਸ ਦੇ ਚਾਰ ਪੰਜ ਅਣਪਛਾਤੇ ਸਾਥੀ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਉਹਨਾਂ ਦੇ ਅੱਗੇ ਆ ਕੇ ਜਾਨੋਂ ਮਾਰਨ ਦੇ ਲਲਕਾਰੇ ਮਾਰਨੇ ਸ਼ੁਰੂ ਕਰ ਦਿੱਤੇ । ਲੋਕਾਂ ਨੂੰ ਇਕੱਠੇ ਹੁੰਦੇ ਦੇਖ ਕੇ ਉਕਤ ਹਮਲਾਵਰ ਧਮਕੀਆਂ ਦਿੰਦੇ ਹੋਏ ਹਥਿਆਰਾਂ ਸਮੇਤ ਫਰਾਰ ਹੋ ਗਏ । ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਚੰਦਨ, ਬੋਨੀ ਤੇ ਸੂਰਜ ਪੁਤਰਾਨ ਵਾਸਦੇਵ ਜਾਨੋਂ ਮਾਰਨ ਦੀ ਧਮਕੀ ਦੇ ਕੇ ਗਏ ਸਨ । ਥਾਣਾ ਮੁਖੀ ਇੰਸਪੈਕਟਰ ਪਰਮਿੰਦਰ ਸਿੰਘ ਰਾਏ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਅੱਜ ਦੋਵੇਂ ਧਿਰਾਂ ਨੂੰ ਥਾਣਾ ਵਿਖੇ ਬੁਲਾਇਆ ਗਿਆ ਸੀ ਜਿਸ ਵਿਚ ਧਮਕੀਆਂ ਦੇਣ ਵਾਲੀ ਧਿਰ ਦੇ ਹਾਜ਼ਰ ਨਾ ਹੋਣ ਕਾਰਨ ਮਾਮਲੇ ਨੂੰ ਅੱਗੇ ਪਾ ਦਿੱਤਾ ਗਿਆ ਹੈ ।
ਇਸ ਮੌਕੇ ਥਾਣਾ ਕਾਠਗੜ੍ਹ ਭਾਰੀ ਗਿਣਤੀ ਵਿਚ ਇਕੱਤਰ ਹੋਏ ਦਰਬਾਰ ਦੇ ਸੇਵਾਦਾਰਾਂ ਅਤੇ ਆਮ ਲੋਕਾਂ ਦੇ ਦੱਸਿਆ ਜੋ ਸੜਕ ਹਾਦਸਾ ਹੋਇਆ ਸੀ ਉਸ ਨੂੰ ਦੂਜੀ ਧਿਰ ਨੇ ਜਾਣ ਬੁੱਝ ਕੇ ਹਮਲੇ ਦਾ ਰੂਪ ਦਿੰਦੇ ਹੋਏ ਝੂਠਾ ਪਰਚਾ ਵੀ ਦਰਜ਼ ਕਰਵਾ ਦਿੱਤਾ ਸੀ ਲੇਕਿਨ ਉਸ ਤੋਂ ਬਾਅਦ ਉਨ੍ਹਾਂ ਦੁਆਰਾ ਸਾਈਂ ਕਾਲੀ ਸ਼ਾਹ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਪ੍ਰੰਤੂ ਧਮਕੀਆਂ ਦੇਣ ਵਾਲਿਆਂ ਵੱਲੋਂ ਅੱਜ ਹਾਜ਼ਰ ਨਾ ਹੋਣ ਤੋਂ ਸਾਬਤ ਹੁੰਦਾ ਹੈ ਕਿ ਇਹ ਸਭ ਕੁਝ ਉਨ੍ਹਾਂ ਨੂੰ ਝੂਠਾ ਹੀ ਫਸਾਉਣ ਦੀ ਚਾਲ ਚੱਲੀ ਜਾ ਰਹੀ ਹੈ । ਲੋਕਾਂ ਨੇ ਥਾਣਾ ਮੁਖੀ ਤੋਂ ਮੰਗ ਕੀਤੀ ਹੈ ਕਿ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੀ ਜਾਨ ਮਾਲ ਦੀ ਰੱਖਿਆ ਕੀਤੀ ਜਾਵੇ ।ਜਦੌ ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਪਰਮਿੰਦਰ ਸਿੰਘ ਰਾਏ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਉਹਨਾਂ ਕੌਲ ਦਰਖਾਸਤ ਆ ਗਈ ਹੈ ਅਤੇ ਇਸ ਸਬੰਧੀ ਬਾਰਿਕੀ ਨਾਲ ਜਾਚ ਕਰਕੇ ਜੌ ਵੀ ਦੌਸ਼ੀ ਪਾਏ ਗਏ ਉਹਨਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ






















