Code Of Ethics

Download app

Subscribe To Print Edition

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਪਹਿਲਵਾਨ ਲੜਕੀਆਂ ਦੇ ਸੰਘਰਸ਼ ਦੀ ਹਮਾਇਤ ਵਿੱਚ ਕੀਤਾ ਰੋਸ਼ ਪ੍ਰਦਰਸ਼ਨ

08 ਮਈ (ਲਹਿਰਾ ਮੁਹੱਬਤ) ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਜਿਨਸੀ ਸੋਸਣ ਪੀੜਤ ਪਹਿਲਵਾਨ ਲੜਕੀਆਂ ਵੱਲੋੰ ਦਿੱਲੀ ਦੇ ਜੰਤਰ-ਮੰਤਰ ਰੋਡ ਤੇ ਜਿਨਸੀ ਸੋਸਣ ਲਈ ਜਿੰਮੇਵਾਰ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਵਿੱਚ ਥਰਮਲ ਦੇ ਮੁੱਖ ਗੇਟ ਤੋਂ ਰੋਸ਼ ਮਾਰਚ ਕਰਨ ਉਪਰੰਤ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ 07 ਦੀ ਸਰਵਿਸ ਰੋਡ ਤੇ ਕੀਤੀ ਰੋਸ਼ ਰੈਲੀ,ਇਸ ਦੌਰਾਨ ਸੰਬੋਧਨ ਕਰਦਿਆਂ ਜਰਨਲ ਸਕੱਤਰ ਜਗਸੀਰ ਸਿੰਘ ਭੰਗੂ,ਸੀਨੀਅਰ ਮੀਤ ਪ੍ਰਧਾਨ ਬਾਦਲ ਸਿੰਘ ਭੁੱਲਰ,ਮੀਤ ਪ੍ਰਧਾਨ ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਦੀ ਫਾਸ਼ੀਵਾਦੀ ਮੋਦੀ ਹਕੂਮਤ ਇੱਕ ਪਾਸੇ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਨਾਹਰਾ ਲਾਕੇ ਆਪਣੇ ਆਪ ਨੂੰ ਔਰਤ ਹਿਤਾਂ ਦੀ ਪਹਿਰੇਦਾਰ ਹੋਣ ਦਾ ਦੰਭੀ ਪ੍ਰਚਾਰ ਕਰ ਰਹੀ ਹੈ ਦੂਸਰੇ ਪਾਸੇ ਅੰਤਰਰਾਸ਼ਟਰੀ ਸਨਮਾਨ ਪ੍ਰਾਪਤ ਰੈਸਲਰ ਲੜਕੀਆਂ ਦੇ ਜਿਨਸੀ ਸ਼ੋਸ਼ਣ ਲਈ ਪੂਰਨ ਤੌਰ ਤੇ ਜਿੰਮੇਵਾਰ ਕੇਂਦਰ ਸਰਕਾਰ ਦੇ ਮੰਤਰੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਬਚਾ ਰਹੀ ਹੈ ਅਤੇ ਕੇਂਦਰ ਸਰਕਾਰ ਦਾ ਦੋਸ਼ੀ ਮੰਤਰੀ ਆਪਣੇ ਅਹੁਦੇ ਦੇ ਪ੍ਰਭਾਵ ਰਾਹੀਂ ਅੰਤਰਰਾਸ਼ਟਰੀ ਸਨਮਾਨ ਪ੍ਰਾਪਤ ਰੈਸਲਰ ਲੜਕੀਆਂ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਕੁਚਲਣ ਦੀਆਂ ਨਿੰਦਣਯੋਗ ਕਾਰਵਾਈਆਂ ਕਰ ਰਿਹਾ ਹੈ ਪਰ ਫ਼ਿਰ ਵੀ ਕੇਂਦਰ ਦੀ ਫਾਸ਼ੀਵਾਦੀ ਮੋਦੀ ਹਕੂਮਤ ਆਪਣੇ ਦੋਸ਼ੀ ਕੇਂਦਰੀ ਮੰਤਰੀ ਉੱਪਰ ਕੋਈ ਵੀ ਕਾਰਵਾਈ ਕਰਨ ਲਈ ਤਿਆਰ ਨਹੀਂ ਹੈ,ਸਗੋਂ ਇਸ ਤੋਂ ਉਲਟ ਕੇਂਦਰੀ ਹਕੂਮਤ ਵੱਲੋੰ ਹੱਕੀ ਸੰਘਰਸ਼ ਨੂੰ ਕੁਚਲਣ ਲਈ ਸੰਘਰਸ਼ ਦੇ ਰਾਹ ਤੁਰੀਆਂ ਪਹਿਲਵਾਨ ਲੜਕੀਆਂ ਤੇ ਕਾਨੂੰਨੀ ਉਲੰਘਣਾ ਦਾ ਦੋਸ਼ ਲਾਕੇ ਭਵਿੱਖ ਦੇ ਅੰਤਰਰਾਸ਼ਟਰੀ ਮੁਕਾਬਲਿਆਂ ਅਤੇ ਇਸ ਦੀ ਤਿਆਰੀ ਲਈ ਪਰੈਕਟਿਸ ਦੇ ਅਖਾੜਿਆਂ ਤੋਂ ਵੀ ਬਾਹਰ ਕਰਨ ਦੇ ਨਾਦਰਸ਼ਾਹੀ ਫੁਰਮਾਨ ਜਾਰੀ ਕਰਕੇ ਪਹਿਲਵਾਨ ਲੜਕੀਆਂ ਨਾਲ਼ ਸ਼ਰੇਆਮ ਧੱਕਾ ਕੀਤਾ ਜਾ ਰਿਹਾ ਹੈ ਇਸ ਸਮੇਂ ਹਾਜ਼ਿਰ ਸਮੂਹ ਆਗੂਆਂ ਨੇ ਸਮੂਹ ਇਨਸਾਫ਼-ਪਸੰਦ ਲੋਕਾਂ ਨੂੰ ਪਹਿਲਵਾਨ ਲੜਕੀਆਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਸੱਦਾ ਦਿੰਦਿਆਂ ਮੰਗ ਕੀਤੀ ਕਿ ਪਹਿਲਵਾਨ ਲੜਕੀਆਂ ਦੇ ਜਿਨਸੀ ਸੋਸ਼ਣ ਦੇ ਜਿੰਮੇਵਾਰ ਕੇਂਦਰੀ ਮੰਤਰੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਸਮੂਹ ਪ੍ਰਬੰਧਕੀ ਅਹੁਦਿਆਂ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਦੋਸ਼ੀ ਮੰਤਰੀ ਤੇ ਕੇਸ ਦਰਜ਼ ਕਰਕੇ ਜੇਲ੍ਹ ਵਿੱਚ ਡੱਕਿਆ ਜਾਵੇ!

ਜਾਰੀ ਕਰਤਾ:-ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਲਹਿਰਾ ਮੁਹੱਬਤ!

Advertisment