Code Of Ethics

Download app

Subscribe To Print Edition

ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਅਤੇ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਨੂੰ ਯਕੀਨੀ ਬਣਾਉਣ ਦਾ ਮੁੱਖ ਉਦੇਸ਼- ਐਸ ਐਸ ਪੀ ਭਾਗੀਰਥ ਸਿੰਘ ਮੀਣਾ

ਸਾਰੀਆਂ ਸਬ ਡਵੀਜ਼ਨਾਂ ਵਿੱਚ ਹਥਿਆਰਬੰਦ ਫਲੈਗ ਮਾਰਚ ਕੱਢਿਆ ਗਿਆ – ਐਸ ਐਸ ਪੀ ਭਾਗੀਰਥ ਸਿੰਘ ਮੀਣਾ

ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ )
ਨਵਾਂਸ਼ਹਿਰ ਜ਼ਿਲ੍ਹਾ ਪੁਲਿਸ ਨੇ ਅਪ੍ਰੇਸ਼ਨ ਵਿਜਿਲ ਦੇ ਪਹਿਲੇ ਦਿਨ ਅੱਜ ਜ਼ਿਲ੍ਹੇ ਐੱਸ ਐਸ ਪੀ ਨਵਾਂਸ਼ਹਿਰ ਭਾਗੀਰਥ ਸਿੰਘ ਮੀਣਾ ਅਤੇ ਜਿਲ੍ਹੇ ਦੇ ਸੀਨੀਅਰ ਪੁਲਸ ਅਧਿਕਾਰੀਆਂ ਅਤੇ ਡੀ ਐਸ ਪੀ ਦੇਵਿੰਦਰ ਸਿੰਘ ਬਲਾਚੌਰ ਅਤੇ ਥਾਣਾ ਕਾਠਗੜ੍ਹ ਦੇ ਐਸ ਐਚ ਓ ਇੰਸਪੈਕਟਰ ਪਰਮਿੰਦਰ ਸਿੰਘ ਰਾਏ ਦੀ ਅਗਵਾਈ ਵਿੱਚ ਫਲੈਗ ਮਾਰਚ ਕੱਢਿਆ ਗਿਆ ਅਤੇ ਇਹ ਫਲੈਗ ਮਾਰਚ ਥਾਣਾ ਕਾਠਗੜ੍ਹ ਦੇ ਅਧੀਨ ਪੈਂਦੇ ਪਿੰਡਾਂ ਵਿੱਚ ਅਤੇ ਜਨਤਕ ਥਾਵਾਂ ਤੇ ਚੈਕਿੰਗ ਮੁਹਿੰਮ ਚਲਾਈ। ਐਸ.ਐਸ.ਪੀ ਭਾਗੀਰਥ ਸਿੰਘ ਮੀਣਾ ਸਮੇਤ ਦੱਸਿਆ ਕਿ ਇਹ ਅਪਰੇਸ਼ਨ ਸੂਬਾ ਪੁਲਿਸ ਦੁਆਰਾ ਚਲਾਈ ਜਾ ਰਹੀ ਰਾਜ ਵਿਆਪੀ ਗਤੀਵਿਧੀ ਦਾ ਹਿੱਸਾ ਹੈ, ਉਨ੍ਹਾਂ ਕਿਹਾ ਕਿ ਇਸ ਅਪਰੇਸ਼ਨ ਦਾ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਯਕੀਨੀ ਬਣਾਉਣਾ ਹੈ ਅਤੇ ਅਪਰਾਧੀਆਂ ਵਿੱਚ ਕਾਨੂੰਨ ਦਾ ਡਰ ਪੈਦਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਪੈਸ਼ਲ ਨਾਕਾਬੰਦੀ ਕੀਤੀ ਗਈ ਹੈ ਅਤੇ ਵੱਖ-ਵੱਖ ਪੈਟਰੋਲਿੰਗ ਪਾਰਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ‘ਤੇ ਸੁਰੱਖਿਆ ਦੇ ਢੁੱਕਵੇਂ ਮਾਹੌਲ ਨੂੰ ਬਣਾਈ ਰੱਖਣ ਦੇ ਨਾਲ-ਨਾਲ ਆਰਜ਼ੀ ਰਿਹਾਇਸ਼ੀ ਸਥਾਨਾਂ ‘ਤੇ ਰਹਿਣ ਵਾਲੇ ਵਿਅਕਤੀਆਂ ਦੀ ਪਛਾਣ ਕਰਨ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।
ਐਸ ਐਸ ਪੀ ਭਾਗੀਰਥ ਸਿੰਘ ਮੀਣਾ ਨੇ ਦੁਹਰਾਇਆ ਕਿ ਜ਼ਿਲ੍ਹਾ ਪੁਲੀਸ ਕਿਸੇ ਵੀ ਸਮਾਜ ਵਿਰੋਧੀ ਅਨਸਰ ਜਾਂ ਅਪਰਾਧੀ ਨੂੰ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਅਤੇ ਅਮਨ-ਕਾਨੂੰਨ ਨੂੰ ਨੁਕਸਾਨ ਪਹੁੰਚਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਚੈਕਿੰਗ ਕਰਨ ਤੋਂ ਇਲਾਵਾ ਤਿੰਨੋਂ ਸਬ ਡਵੀਜ਼ਨਾਂ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿੱਚ ਫਲੈਗ ਮਾਰਚ ਕੱਢੀਆ ਗਿਆ

Leave a Comment

Advertisment

You May Like This