ਗੁਰਦਾਸਪੁਰ, 14 ਮਈ ( ਬਿਊਰੋ ) – ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 640482 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 639908 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸਤੋਂ ਇਲਾਵਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਬੀਤੀ ਸ਼ਾਮ ਤੱਕ 525805 ਮੀਟਰਿਕ ਟਨ ਕਣਕ ਦੀ ਲਿਫਟਿੰਗ ਕਰ ਲਈ ਗਈ ਹੈ ਜੋ ਕਿ 82 ਫੀਸਦੀ ਤੋਂ ਵੱਧ ਬਣਦੀ ਹੈ।
ਕਣਕ ਦੀ ਖਰੀਦ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 172896 ਮੀਟਰਿਕ ਟਨ, ਮਾਰਕਫੈੱਡ ਵੱਲੋਂ 152433 ਮੀਟਰਿਕ ਟਨ, ਪਨਸਪ ਵੱਲੋਂ 152387 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 141711 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 20481 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਜਿਥੇ ਕਣਕ ਦੀ 100 ਫੀਸਦੀ ਖਰੀਦ ਕੀਤੀ ਜਾ ਰਹੀ ਹੈ ਉਥੇ ਹੀ 82 ਫੀਸਦੀ ਤੋਂ ਵੱਧ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਫਸਲ ਦੀ 100 ਫੀਸਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਖਾਸ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨ ਵੀ ਕੀਤੇ ਪ੍ਰਬੰਧਾਂ ਤੋਂ ਸੰਤੁਸ਼ਟ ਹਨ।
![](https://www.punjabiakhar.in/wp-content/uploads/2023/05/DC.jpg)