Code Of Ethics

Download app

Subscribe To Print Edition

ਸਟੈਂਪ ਪੇਪਰ ਦੀ ਕਲਰ ਕੋਡਿੰਗ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਇੰਡਸਟਰੀ ਦੀ ਖੱਜਲ-ਖੁਆਰੀ ਦੂਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਨਿਵੇਕਲਾ ਉਪਰਾਲਾ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 16 ਮਈ ( ਬਿਊਰੋ ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਲਈ ਉੱਦਮੀਆਂ ਦੀ ਸਹੂਲਤ ਲਈ ਹਰੇ ਰੰਗ ਦੇ ਸਟੈਂਪ ਪੇਪਰ ਸ਼ੁਰੂ ਕਰਨ ਨਾਲ ਪੰਜਾਬ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਲਾਂਚ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨਾਲ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।

ਇਸ ਸਬੰਧੀ ਗੱਲ ਕਰਦਿਆਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਉਤਸ਼ਾਹਿਤ ਕਰਨਾ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕੋਈ ਵੀ ਸਨਅਤਕਾਰ ਜੋ ਸੂਬੇ ਵਿੱਚ ਆਪਣੀ ਸਨਅਤੀ ਇਕਾਈ ਸਥਾਪਤ ਕਰਨ ਦਾ ਇੱਛੁਕ ਹੈ, ਉਹ ਇਨਵੈਸਟ ਪੰਜਾਬ ਪੋਰਟਲ ਰਾਹੀਂ ਇਹ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਪ੍ਰਾਪਤ ਕਰ ਸਕਦਾ ਹੈ। ਉਨਾਂ ਕਿਹਾ ਕਿ ਸਨਅਤਕਾਰਾਂ ਨੂੰ ਆਪਣੀ ਯੂਨਿਟ ਸਥਾਪਤ ਕਰਨ ਲਈ ਸਿਰਫ ਇਸ ਇਕੋ ਸਟੈਂਪ ਪੇਪਰ ਨੂੰ ਖਰੀਦ ਕੇ ਸੀ.ਐਲ.ਯੂ., ਜੰਗਲਾਤ, ਪ੍ਰਦੂਸ਼ਣ, ਅੱਗ ਅਤੇ ਹੋਰ ਵਿਭਾਗਾਂ ਤੋਂ ਮਨਜੂਰੀਆਂ ਲੈਣ ਲਈ ਲੋੜੀਂਦੀਆਂ ਵੱਖ-ਵੱਖ ਫੀਸਾਂ ਅਦਾ ਕਰਨੀਆਂ ਪੈਣਗੀਆਂ। ਸਨਅਤਕਾਰਾਂ ਨੂੰ ਆਪਣੀ ਯੂਨਿਟ ਸਥਾਪਤ ਕਰਨ ਲਈ ਸਟੈਂਪ ਪੇਪਰ ਖਰੀਦਣ ਉਪਰੰਤ 15 ਦਿਨਾਂ ਦੇ ਅੰਦਰ-ਅੰਦਰ ਸਾਰੇ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਹੋ ਜਾਣਗੀਆਂ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਵਿਚਾਰ ਇਸ ਸਾਲ ਦੇ ਸ਼ੁਰੂ ਵਿੱਚ ਆਯੋਜਿਤ ਇਨਵੈਸਟ ਪੰਜਾਬ ਦੌਰਾਨ ਸੂਬੇ ਅਤੇ ਦੇਸ਼ ਭਰ ਦੇ ਉਦਯੋਗਿਕ ਕਾਰੋਬਾਰੀਆਂ ਨਾਲ ਮੀਟਿੰਗਾਂ ਉਪਰੰਤ ਆਇਆ। ਇਸ ਪਹਿਲਕਦਮੀ ਨਾਲ ਉਦਯੋਗਪਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਕੇ ਉਨ੍ਹਾਂ ਨੂੰ ਵੱਡੀ ਸਹੂਲਤ ਦਿੱਤੀ ਜਾਵੇਗੀ।

ਉਨਾਂ ਦੱਸਿਆ ਕਿ ਹਰੇ ਰੰਗ ਦਾ ਸਟੈਂਪ ਪੇਪਰ ਇਸ ਗੱਲ ਦਾ ਪ੍ਰਤੀਕ ਹੋਵੇਗਾ ਕਿ ਸਨਅਤਕਾਰ ਪਹਿਲਾਂ ਹੀ ਯੂਨਿਟ ਸਥਾਪਿਤ ਕਰਨ ਲਈ ਲੋੜੀਂਦੀਆਂ ਮਨਜੂਰੀਆਂ ਲਈ ਸਾਰੀ ਫੀਸ ਅਦਾ ਕਰ ਚੁੱਕੇ ਹਨ। ਇਸ ਪਹਿਲਕਦਮੀ ਨਾਲ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਹੋਵੇਗਾ ਜਿਸ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

Advertisment