
ਬਟਾਲਾ, 24 ਮਈ ( ਬਿਊਰੋ ) ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਵਧੇਰ ਪਾਰਦਰਸ਼ਤਾ ਤੇ ਪ੍ਰਭਾਵੀ ਬਣਾਉਣ ਲਈ ਯਤਨਸ਼ੀਲ ਹੈ, ਜਿਸ ਦੇ ਚੱਲਦਿਆਂ ਪੰਜਾਬ ਵਾਸੀਆਂ ਲਈ ਜ਼ਮੀਨ ਦੇ ਰਿਕਾਰਡ ਦੇ ਮਾਮਲਿਆਂ ਪ੍ਰਤੀ ਸਹੂਲਤ ਵਜੋਂ ਵਟਸਐਪ ਨੰਬਰ 81949-00002 ਦੀ ਸ਼ੁਰੂਆਤ ਕੀਤੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਨੰਬਰਾਂ ਉਤੇ ਦਰਜ ਹੋਣ ਵਾਲੀਆਂ ਸ਼ਿਕਾਇਤਾਂ ਨੂੰ 21 ਦਿਨਾਂ ਵਿਚ ਸੁਲਝਾਇਆ ਜਾਵੇਗਾ। ਉਨਾਂ ਕਿਹਾ ਕਿ ਰਾਜ ਸਰਕਾਰ ਦਾ ਇਹ ਉਪਰਾਲਾ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਪ੍ਰਭਾਵੀ ਬਣਾਉਣ ਦੇ ਨਾਲ-ਨਾਲ ਪਾਰਦਰਸ਼ਤਾ ਲਿਆਏਗਾ।
ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਤੇ ਮਿਆਰੀ ਢੰਗ ਨਾਲ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ, ਸੂਬੇ ਅੰਦਰ ਸਰਬਪੱਖੀ ਵਿਕਾਸ ਅਤੇ ਦਫਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਨੂੰ ਖਤਮ ਕਰਨ ਲਈ ਵਿਸ਼ੇਸ ਉਪਰਾਲੇ ਕਰ ਰਹੀ ਹੈ ਅਤੇ ਸਰਕਾਰ ਵਲੋਂ ਮਹਿਜ 14 ਮਹਿਨਿਆਂ ਦੇ ਕਰਾਜਕਾਲ ਦੋਰਾਨ ਰਿਕਾਰਡ ਵਿਕਾਸ ਕੰਮ ਕੀਤੇ ਗਏ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਹਲਕਾ ਬਟਾਲਾ ਵਾਸੀਆਂ ਦੀ ਮੁਸ਼ਕਿਲਾਂ ਹੱਲ ਕਰਨ ਲਈ ਉਨਾਂ ਵਲੋਂ ਲਗਾਤਾਰ ਲੋਕ ਮਿਲਣੀ ਕੀਤੀ ਜਾਂਦੀ ਹੈ ਅਤੇ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਾਰਦਰਸ਼ੀ ਢੰਗ ਨਾਲ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ।





















