ਕੱਲ 26 ਮਈ ਨੂੰ ਸਕਿਓਰਟੀ ਗਾਰਡ ਦੀ ਭਰਤੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇੰਟਰਵਿਊ ਹੋਵੇਗੀ ਚਾਹਵਾਨ ਪ੍ਰਾਰਥੀ ਆਪਣੇ ਅਸਲ ਦਸਤਾਵੇਜ ਦੀਆਂ ਕਾਪੀਆਂ, ਆਧਾਰ ਕਾਰਡ ਤੇ ਰੀਜੂਮ (ਸੀ.ਵੀ) ਸਮੇਤ ਸਵੇਰੇ 9:30 ਵਜੇ ਤੱਕ ਪਹੁੰਚਣ

ਬਟਾਲਾ, 25 ਮਈ ( ਬਿਊਰੋ )  ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ 26 ਮਈ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਰਾਕਸਾ ਸਕਿਓਰਟੀ ਪ੍ਰਾਇਵੇਟ ਲਿਮ: ਕੰਪਨੀ ਵੱਲੋਂ ਸਕਿਓਰਟੀ ਗਾਰਡ ਦੀ ਆਸਾਮੀ ਲਈ ਇਟਰਵਿਊ ਕੀਤੀ ਜਾਣੀ ਹੈ।

                         ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਸਕਿਉਰਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ, ਉਮਰ 18 ਤੋਂ 37 ਸਾਲ, ਕੱਦ 167 ਸੈ:ਮੀ ਅਤੇ ਭਾਰ 50 ਕਿਲੋ ਤੋਂ ਉਪਰ ਹੋਣਾ ਚਾਹੀਦਾ ਹੈ।

                           ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਚੁਣੇ ਗਏ ਪ੍ਰਾਰਥੀਆਂ ਨੂੰ 35 ਦਿਨਾਂ ਦੀ ਆਫ-ਲਾਈਨ ਟ੍ਰੇਨਿੰਗ ਦਿੱਤੀ ਜਾਵੇਗੀ। ਟ੍ਰੇਨਿੰਗ ਮੁਕੰਮਲ ਹੋਣ ਤੋਂ ਬਾਅਦ 14000 ਤੋਂ 15000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੰਪਨੀ ਵਲੋਂ ਫੰਡ, ਬੋਨਸ ਆਦਿ ਵੀ ਦਿੱਤੇ ਜਾਂਦੇ ਹਨ। ਉਹਨਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਵੱਖ-ਵੱਖ ਏਅਰਪੋਰਟ, ਮਲਟੀਨੈਸ਼ਨਲ ਕੰਪਨੀਆਂ ਆਦਿ ਵਿੱਚ ਜਾਬ ਮੁਹੱਈਆ ਕਰਵਾਈ ਜਾਂਦੀ ਹੈ।

                           ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਕਿਹਾ ਕਿ ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ 26 ਮਈ 2023 ਨੂੰ ਆਪਣੇ ਅਸਲ ਦਸਤਾਵੇਜ ਦੀਆਂ ਕਾਪੀਆਂ, ਆਧਾਰ ਕਾਰਡ ਤੇ ਰੀਜੂਮ (ਸੀ.ਵੀ) ਸਮੇਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:30 ਵਜੇ ਤੱਕ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉਠਾਉਣ।

————————

Leave a Comment

[democracy id="1"]

You May Like This