Code Of Ethics

Download app

Subscribe To Print Edition

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 29 ਮਈ ਨੂੰ ਕਾਹਨੂੰਵਾਨ ਵਿਖੇ ਲਗਾਇਆ ਜਾਵੇਗਾ ਜਨ-ਸੁਣਵਾਈ ਕੈਂਪ

 

ਗੁਰਦਾਸਪੁਰ, 28 ਮਈ ( ਬਿਊਰੋ  ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ।

ਇਸ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 29 ਮਈ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕਾਹਨੂੰਵਾਨ ਵਿਖੇ ਰਾਜਪੂਤਾਂ ਦੀ ਧਰਮਸ਼ਾਲਾ ਵਿਖੇ ਵੀ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਵਿੱਚ ਕਾਹਨੂੰਵਾਨ, ਚੱਕ ਸ਼ਰੀਫ, ਚੱਕ ਯਕੂਬ, ਰਾਊਵਾਲ, ਲਾਧੂਪੁਰ ਪਿੰਡਾਂ ਦੇ ਵਸਨੀਕ ਭਾਗ ਲੈ ਕੇ ਆਪਣੀਆਂ ਮੁਸ਼ਕਲਾਂ ਅਧਿਕਾਰੀਆਂ ਨੂੰ ਦੱਸ ਸਕਣਗੇ। ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਦੇਣ ਦੇ ਨਾਲ ਮੌਕੇ ’ਤੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਸਕੀਮਾਂ ਦਾ ਲਾਭ ਵੀ ਦਿੱਤਾ ਜਾਵੇਗਾ।

Advertisment