Code Of Ethics

Download app

Subscribe To Print Edition

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਅੱਜ ਸਿੱਖ ਸੰਸਥਾ ਦਾ ਇਕ ਵਫ਼ਦ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਦਿੱਲੀ ਵਿਖੇ ਮਿਲਿਆ। ਇਹ ਮੁਲਾਕਾਤ ਗ੍ਰਹਿ ਮੰਤਰਾਲੇ ਦੇ ਦਫ਼ਤਰ ਵਿਖੇ ਹੋਈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਅੱਜ ਸਿੱਖ ਸੰਸਥਾ ਦਾ ਇਕ ਵਫ਼ਦ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਦਿੱਲੀ ਵਿਖੇ ਮਿਲਿਆ। ਇਹ ਮੁਲਾਕਾਤ ਗ੍ਰਹਿ ਮੰਤਰਾਲੇ ਦੇ ਦਫ਼ਤਰ ਵਿਖੇ ਹੋਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵਫ਼ਦ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਸਬੰਧੀ ਕਈ ਅਹਿਮ ਮਸਲਿਆਂ ਉਤੇ ਵਿਚਾਰ ਕੀਤੀ। ਗ੍ਰਹਿ ਮੰਤਰੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਚੁੱਕੇ ਗਏ ਅਹਿਮ ਮਸਲਿਆਂ ਦਾ ਹੱਲ ਕੱਢਣ ਲਈ ਵਿਸ਼ਵਾਸ ਦਿਵਾਇਆ। ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੀਨੀਅਰ ਐਡਵੋਕੇਟ ਸ. ਏ.ਪੀ.ਐੱਸ ਆਹਲੂਵਾਲੀਆ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ ਤੇ ਸ. ਲਖਵੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਆਈ.ਟੀ.ਵਿਭਾਗ ਤੋਂ ਸ. ਜਸਕਰਨ ਸਿੰਘ ਸ਼ਾਮਲ ਸਨ।

All reactions:

435

Advertisment