Code Of Ethics

Download app

Subscribe To Print Edition

ਚੰਦਰ ਨਗਰ ਬਟਾਲਾ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਵਿੱਚ ਲੋਕਾਂ ਨੂੰ ਮਿਲ ਰਹੀਆਂ ਹਨ ਬਿਹਤਰ ਸਿਹਤ ਸਹੂਲਤਾਂ 1850 ਮਰੀਜਾਂ ਨੇ ਕਰੀਬ ਇੱਕ ਮਹਿਨੇ ਵਿੱਚ ਸਿਹਤ ਸੁਵਿਧਾਵਾਂ ਦਾ ਲਿਆ ਲਾਭ ਮੁਹੱਲਾ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕੀਤੇ ਗਏ ਉਪਰਾਲੇ ਦੀ ਕੀਤੀ ਸਰਾਹਨਾ

 

ਬਟਾਲਾ, 5 ਜੂਨ  (  ਬਿਊਰੋ    ) ਪੰਜਾਬ ਸਰਕਾਰ ਵਲੋਂ ਜ਼ਿਲੇ ਅੰਦਰ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਾਈ ਹੋਏ ਹਨ ਅਤੇ ਕਲੀਨਿਕਾਂ ਵਿੱਚ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਤੇ ਦਵਾਈਆਂ ਆਦਿ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।

           ਚੰਦਰ ਨਗਰ ਬਟਾਲਾ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਦੀ ਜਾਣਕਾਰੀ ਦਿੰਦਿਆਂ ਡਾ. ਰਵਿੰਦਰ ਸਿੰਘ ਐਸ.ਐਮ.ਓ ਬਟਾਲਾ ਨੇ ਦੱਸਿਆ ਕਿ 5 ਮਈ 2023 ਨੂੰ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਵਿੱਚ 4 ਜੂਨ 2023 ਤੱਕ ਕਰੀਬ ਇੱਕ ਮਹੀਨੇ ਵਿੱਚ 1850 ਮਰੀਜ਼ ਸਿਹਤ ਸੁਵਿਧਾਵਾਂ ਦਾ ਲਾਭ ਲੈ ਚੁੱਕੇ ਹਨ। ਕਲੀਨਿਕ ਵਿੱਚ ਇੰਚਾਰਜ ਡਾ. ਏਕਮਦੀਪ ਸਿੰਘ ਐਮਬੀਬੀਐਸ, ਦਲਬੀਰ ਕੋਰ ਸਟਾਫ ਨਰਸ, ਫਾਰਮਸਿਸਟ ਸ਼ਿਵਾਨੀ, ਲੈਬ ਸਹਾਇਕ ਪੂਜਾ ਵਲੋਂ ਮਰੀਜਾਂ ਨੂੰ ਵਧੀਆ ਢੰਗ ਨਾਲ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

                   ਇਸ ਮੌਕੇ ਦਵਾਈ ਲੈਣ ਆਏ ਮਰੀਜ਼ਾਂ ਸੁਖਬੀਰ ਕੋਰ, ਮੁਖਵੰਤ ਸਿੰਘ, ਜਸ਼ਨਪ੍ਰੀਤ ਕੋਰ ਤੇ ਨਿਮਰਤਾ ਸ਼ਰਮਾ ਨੇ ਆਮ ਆਦਮੀ ਕਲੀਨਿਕ ਵਿਖੇ ਮਿਲ ਰਹੀਆਂ ਸਿਹਤ ਸੁਵਿਧਾਵਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਹੁਣ ਮਰੀਜਾਂ ਨੂੰ ਦੂਰ ਢੁਰਾਢੇ ਦਵਾਈ ਲੈਣ ਜਾਣ ਤੋਂ ਨਿਜਾਤ ਮਿਲੀ ਹੈ ਅਤੇ ਘਰ ਨੇੜੇ ਹੀ ਕਲੀਨਿਕ ਵਿੱਚ ਸਿਹਤ ਸਹੂਲਤਾਂ ਮਿਲ ਰਹੀਆਂ ਹਨ।

               ਐਸ.ਐਮ.ਓ ਰਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਸਰਕਾਰ ਵਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ, ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ।ਆਮ ਆਦਮੀ ਕਲੀਨਿਕ ਵਿੱਚ ਦਵਾਈਆਂ ਤੇ ਟੈਸਟ ਬਿਲਕੁੱਲ ਮੁਫਤ ਮੁਹੱਈਆ ਕਰਵਾਏ ਜਾ ਰਹੇ ਹਨ। ਕਲੀਨਿਕ ਵਿਖੇ ਦਵਾਈਆਂ ਦੀ ਕੋਈ ਕਮੀ ਨਹੀਂ ਹੈ। ਉਨਾਂ ਦੱਸਿਆ ਕਿ ਕਲੀਨਿਕਾਂ ਵਿਖੇ ਤਾਇਨਾਤ ਸਟਾਫ ਨੂੰ ਹਦਾਇਤ ਜਾਰੀ ਕੀਤੀਆਂ ਗਈਆਂ ਹਨ ਕਿ ਦਵਾਈਆਂ ਅਤੇ ਜ਼ਰੂਰੀ ਸਮਾਨ ਦੀ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਅਧਿਕਾਰੀ ਤੇ ਕਰਮਚਾਰੀ ਪੂਰੀ ਇਮਾਨਦਾਰੀ ਨਾਲ ਡਿਉਟੀ ਨਿਭਾਉਣ ਤੇ ਸਿਹਤ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਉਣ ਵਿਚ ਅਣਗਹਿਲੀ ਨਾ ਵਰਤੀ ਜਾਵੇ।

Advertisment