ਬਟਾਲਾ, 8 ਜੂਨ ( ਬਿਊਰੋ ) – ਹਲਕਾ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਸ਼ੈਰੀ ਕਲਸੀ, ਜੋ ਮੱਧ ਪ੍ਰਦੇਸ਼ ਵਿਖੇ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਗਏ ਹਨ ਪਰ ਉਨ੍ਹਾਂ ਦੀ ਗੈਰ ਮੌਜੂਦਗੀ ਦੇ ਬਾਵਜੂਦ ਹਲਕੇ ਅੰਦਰ ਵਿਕਾਸ ਕੰਮ ਲਗਾਤਾਰ ਕਰਵਾਏ ਜਾ ਰਹੇ ਹਨ। ਜਿਸ ਤਹਿਤ ਅੱਜ ਮਾਨ ਨੰਗਰ ਵਾਰਡ ਨੰ .1 ਦਾਨਾ ਮੰਡੀ ਤੋ ਲੈ ਕੇ ਡਾ. ਸਤੀਸ਼ ਤੱਕ ਸੜਕ ਦਾ ਨਿਰਮਾਣ ਕਾਰਜ ਵਾਰਡ ਇੰਚਾਰਜ ਅਵਤਾਰ ਸਿੰਘ ਕਲਸੀ ਵੱਲੋਂ ਸ਼ੁਰੂ ਕਰਵਾਇਆ ਗਿਆ।
ਵਿਕਾਸ ਕੰਮ ਸ਼ੁਰੂ ਕਰਵਾਉਣ ਉਪਰੰਤ ਗੱਲ ਕਰਦਿਆਂ, ਵਾਰਡ ਇੰਚਾਰਜ ਅਵਤਾਰ ਸਿੰਘ ਕਲਸੀ ਨੇ ਕਿਹਾ ਕਿ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਵਲੋਂ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਜਿੱਥੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਓਥੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਬਹੁਤ ਪੁਰਾਣੀ ਮੰਗ ਨੂੰ ਅੱਜ ਪੂਰਾ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ। ਉਨਾਂ ਦੱਸਿਆ ਕਿ ਸਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ ਤੇ ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਵਾਰਡ ਵਾਸੀਆਂ ਨੇ ਹਲਕਾ ਵਿਧਾਇਕ ਬਟਾਲਾ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀਆਂ ਕੋਸ਼ਿਸ਼ਾਂ ਤਹਿਤ ਬਟਾਲਾ ਸ਼ਹਿਰ ਦੇ ਵਿਕਾਸ ਵਿੱਚ ਬਹੁਤ ਤੇਜੀ ਆਈ ਹੈ ਤੇ ਸ਼ਹਿਰ ਵਿੱਚ ਚਹੁਪੱਖੀ ਵਿਕਾਸ ਚੱਲ ਰਹੇ ਹਨ।
ਇਸ ਮੌਕੇ ਜੇਈ ਰੋਹਿਤ ਉਪਲ, ਨਵਦੀਪ ਸਿੰਘ, ਮਨਿੰਦਰ ਸਿੰਘ, ਸੁਖਜਿੰਦਰ ਸਿੰਘ, ਮਲਕੀਅਤ ਸਿੰਘ, ਮੋਹਨ ਸਿੰਘ, ਡਾ. ਬਲਜੀਤ ਚੰਦ, ਰਮਨ ਕੁਮਾਰ, ਆਦਿ ਹਾਜ਼ਰ ਸਨ।