Code Of Ethics

Download app

Subscribe To Print Edition

25 ਜੂਨ ਨੂੰ ਕਲਰਕ-ਕਮ-ਡਾਟਾ ਐਂਟਰੀ ਓਪਰੇਟਰਾਂ ਦੀ ਭਰਤੀ ਲਈ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ

 

ਗੁਰਦਾਸਪੁਰ, 23 ਜੂਨ ( ਬਿਊਰੋ  ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ. ਵੱਲੋਂ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਕਲਰਕ-ਕਮ-ਡਾਟਾ ਐਂਟਰੀ ਓਪਰੇਟਰ ਦੀ ਪ੍ਰੀਖਿਆ ਲਈ ਪ੍ਰੀਖਿਆਵਾਂ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ’ਤੇ ਮਿਤੀ 25 ਜੂਨ 2023 ਨੂੰ ਪਾਬੰਦੀ ਲਗਾ ਦਿੱਤੀ ਹੈ। ਪਰ ਇਹ ਹੁਕਮ ਉਹਨਾਂ ਵਿਅਕਤੀਆਂ ’ਤੇ ਲਾਗੂ ਨਹੀਂ ਹੋਵੇਗਾ ਜੋ ਇਹਨਾਂ ਪ੍ਰੀਖਿਆਵਾਂ ਵਿਚ ਡਿਊਟੀ ’ਤੇ ਹੋਣਗੇ।ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਹੁਕਮ ਇਕਤਰਫਾ ਪਾਸ ਕਰਕੇ ਸਮੂਹ ਸਧਾਰਨ ਜਨਤਾ ਨੂੰ ਸੰਬੋਧਨ ਕੀਤਾ ਗਿਆ ਹੈ।

ਕਲਰਕ-ਕਮ-ਡਾਟਾ ਐਂਟਰੀ ਓਪਰੇਟਰ ਦੀ ਪ੍ਰੀਖਿਆ ਮਿਤੀ 25 ਜੂਨ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ ਜਾ ਰਹੀ ਹੈ ਅਤੇ ਇਹ ਪ੍ਰੀਖਿਆ ਸਵੇਰੇ 11.00 ਵਜੇ ਤੋਂ ਦੁਪਿਹਰ 01.50 ਵਜੇ ਤੱਕ ਹੋਵੇਗੀ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਵਿਘਨ ਪਾਉਣ ਵਾਲੇ ਅਨਸਰਾਂ ਦੇ ਇਕੱਠੇ ਹੋਣ ਦਾ ਖ਼ਦਸਾ ਸੀ, ਇਸ ਲਈ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਇਹਨਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਲੋੜ ਨੂੰ ਦੇਖਦਿਆਂ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕੀਤੀ ਗਈ ਹੈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

Advertisment