ਹੱਕ ਮੰਗਦੇ ਕਿਸਾਨਾਂ ਅਤੇ ਅਧਿਆਪਕਾਂ ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਜ਼ਬਰ ਨਹੀਂ ਕਿਸਾਨਾਂ ਅਤੇ ਅਧਿਆਪਕਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ ਸਰਕਾਰ


ਪੰਜਾਬ 2 ਜੂਨ 2023 (ਲਹਿਰਾ ਮੁਹੱਬਤ) ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਪ੍ਰਧਾਨ ਜਗਰੂਪ ਸਿੰਘ,ਜਰਨਲ ਸਕੱਤਰ ਜਗਸੀਰ ਸਿੰਘ ਭੰਗੂ,ਸੀਨੀਅਰ ਮੀਤ ਪ੍ਰਧਾਨ ਬਾਦਲ ਸਿੰਘ ਭੁੱਲਰ,ਮੀਤ ਪ੍ਰਧਾਨ ਬਲਜਿੰਦਰ ਸਿੰਘ ਮਾਨ ਨੇ ਭੁੱਚੋ ਖੁਰਦ ਤੇ ਸੰਗਰੂਰ ਵਿਖੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਕੱਚੇ ਅਧਿਆਪਕਾਂ ਤੇ ਕੀਤੇ ਅੰਨ੍ਹੇਵਾਹ ਲਾਠੀਚਾਰਜ਼ ਦੀ ਸ਼ਖਤ ਸਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਆਪਣੇ ਆਪ ਨੂੰ ਲੋਕ-ਹਿਤੈਸ਼ੀ ਕਹਾਉਣ ਵਾਲੀ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਹਿਣੀ ਅਤੇ ਕਰਨੀ ਵਿੱਚ ਜ਼ਮੀਨ-ਅਸਮਾਨ ਦਾ ਫ਼ਰਕ ਹੈ,ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਕਿਸੇ ਵੀ ਵਰਗ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਟੈਂਕੀਆਂ ਤੇ ਚੜਨ,ਧਰਨੇ-ਮੁਜ਼ਾਹਰੇ ਕਰਨ ਦੀ ਲੋੜ ਨਹੀਂ ਪੈਣੀ ਅਤੇ ਸੰਘਰਸ਼ ਕਰਦੇ ਲੋਕਾਂ ਤੇ ਪਾਣੀ ਦੀਆਂ ਬੁਛਾੜਾਂ ਅਤੇ ਡਾਂਗਾਂ ਨਹੀਂ ਵੱਜਣਗੀਆਂ ਅਤੇ ਪੱਗਾਂ ਅਤੇ ਚੁੰਨੀਆਂ ਨਹੀਂ ਲੱਥਣਗੀਆਂ ਅਤੇ ਸਰਕਾਰ ਪਿੰਡਾਂ ਦੀਆਂ ਸੱਥਾਂ-ਮੁਹੱਲਿਆਂ ਚੋਂ ਚੱਲੇਗੀ ਅਤੇ ਲੋਕਾਂ ਦੇ ਮਸਲੇ ਮੀਟਿੰਗਾਂ ਰਾਹੀਂ ਹੱਲ ਕੀਤੇ ਜਾਣਗੇ,ਪਰ ਅੱਜ ਜਦੋਂ ਵੀ ਕਿਸੇ ਵਰਗ ਵੱਲੋੰ ਆਪਣੀਆਂ ਮੰਗਾਂ ਨੂੰ ਲੈਕੇ ਕਿਸੇ ਵੀ ਤਰ੍ਹਾਂ ਦਾ ਸੰਘਰਸ਼ ਕੀਤਾ ਜਾਂਦਾ ਹੈ ਤਾਂ ਪਿਛਲੀਆਂ ਸਰਕਾਰਾਂ ਦੀ ਤਰਾਂ ਹੀ ਓਹੀ ਪਾਣੀ ਦੀਆਂ ਬੁਛਾੜਾਂ ਅਤੇ ਅੰਨ੍ਹੇਵਾਹ ਲਾਠੀਚਾਰਜ਼ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬੱਸ ਕੁੱਝ ਵੀ ਨਹੀਂ ਬਦਲਿਆ ਜੇ ਕੁੱਝ ਬਦਲਿਆ ਹੈ ਤਾਂ ਧਰਨਿਆਂ ਦਾ ਸਥਾਨ,ਵਿਧਾਇਕਾਂ ਦੇ ਚਿਹਰੇ ਅਤੇ ਪੱਗਾਂ ਦਾ ਰੰਗ ਹੀ ਬਦਲਿਆ ਹੈ ਅਤੇ ਲੋਕਾਂ ਦੇ ਹਿਤਾਂ ਲਈ ਚੱਲਣ ਵਾਲਾ ਮੁੱਖ ਮੰਤਰੀ ਦਾ ਹਰਾ ਪੈਨ ਅੱਜ ਲੋਕ ਵਿਰੋਧੀ ਫੈਸਲਿਆਂ ਲਈ ਚੱਲ ਰਿਹਾ ਹੈ,ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੰਘਰਸ਼ਸ਼ੀਲ ਲੋਕਾਂ ਦੇ ਸੰਘਰਸ਼ਾਂ ਨੂੰ ਪੁਲਿਸ ਦੇ ਜ਼ਬਰ ਨਾਲ਼ ਕੁਚਲਣ ਦੀ ਥਾਂ ਸੰਜੀਦਗੀ ਨਾਲ਼ ਸਮੂਹ ਵਰਗਾਂ ਦੇ ਮਸਲਿਆਂ ਦਾ ਹੱਲ ਕਰੇ!

*ਜਾਰੀ ਕਰਤਾ:-ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਲਹਿਰਾ ਮੁਹੱਬਤ!*

Leave a Comment

[democracy id="1"]

You May Like This