ਨਵੀਂ ਦਿੱਲੀ, 2 ਜੁਲਾਈ
ਕਾਂਗਰਸ ਦੇ ਦਿੱਲੀ ਇੰਚਾਰਜ ਦੀਪਕ ਬਾਰੀਆ ਨੇ ਅੱਜ ਕਿਹਾ ਕਿ ਪਾਰਟੀ ਹਾਈਕਮਾਨ ਜਲਦੀ ਹੀ ਫ਼ੈਸਲਾ ਕਰੇਗੀ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਕੌਮੀ ਰਾਜਧਾਨੀ ਵਿੱਚ ਕਿੰਨੀਆਂ ਸੀਟਾਂ ’ਤੇ ਚੋਣ ਲੜਨੀ ਹੈ। ਦਿੱਲੀ ਵਿੱਚ ਸੱਤ ਲੋਕ ਸਭਾ ਹਲਕੇ ਹਨ। ਗੁਜਰਾਤ ਦੇ ਕਾਂਗਰਸੀ ਆਗੂ ਬਾਬਰੀਆ ਨੇ ਸ਼ਨਿਚਰਵਾਰ ਨੂੰ ਰਸਮੀ ਤੌਰ ’ਤੇ ਪਾਰਟੀ ਦੇ ਦਿੱਲੀ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਕਿਹਾ, ‘‘ਅਸੀਂ ਹਾਲੇ ਤੈਅ ਨਹੀਂ ਕੀਤਾ ਹੈ ਕਿ ਅਸੀਂ ਕਿੰਨੀਆਂ ਸੀਟਾਂ ’ਤੇ ਚੋਣ ਲੜਾਂਗੇ। ਇਸ ਬਾਰੇ ਫੈਸਲਾ ਪਾਰਟੀ ਹਾਈਕਮਾਨ ਵੱਲੋਂ ਲਿਆ ਜਾਵੇਗਾ।’’