Code Of Ethics

Download app

Subscribe To Print Edition

ਪੁਲੀਸ ਰਿਮਾਂਡ ਮਿਲਣ ਮਗਰੋਂ ਸੋਨੀ ਦੀ ਸਿਹਤ ਵਿਗੜੀ

ਨਿੱਜੀ ਹਸਪਤਾਲ ’ਚ ਕਰਵਾਇਆ ਦਾਖਲ; ਸਰੋਤਾਂ ਤੋਂ ਵੱਧ ਆਮਦਨ ਨਾਲ ਸਬੰਧਤ ਕੇਸ ’ਚ ਅਦਾਲਤ ਨੇ ਦਿੱਤਾ ਸੀ ਦੋ ਰੋਜ਼ਾ ਪੁਲੀਸ ਰਿਮਾਂਡ

ਅੰਮ੍ਰਿਤਸਰ, 11 ਜੁਲਾਈ
ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਇੱਥੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ ਨੇ ਪੁੱਛ-ਪੜਤਾਲ ਵਾਸਤੇ ਉਨ੍ਹਾਂ ਨੂੰ ਦੋ ਦਨਿ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਸਰੋਤਾਂ ਤੋਂ ਵੱਧ ਆਮਦਨ ਦੇ ਦੋਸ਼ ਹੇਠ ਬੀਤੇ ਦਨਿ ਗ੍ਰਿਫਤਾਰ ਕੀਤਾ ਸੀ। ਅਦਾਲਤੀ ਕਾਰਵਾਈ ਤੋਂ ਬਾਅਦ ਸੋਨੀ ਨੇ ਸਿਹਤ ਖਰਾਬ ਹੋਣ ਅਤੇ ਬਲੱਡ ਪ੍ਰੈੱਸ਼ਰ ਵਧਣ ਦੀ ਸ਼ਿਕਾਇਤ ਕੀਤੀ ਤਾਂ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਸਾਬਕਾ ਕਾਂਗਰਸੀ ਮੰਤਰੀ ਨੂੰ ਬੀਤੇ ਦਨਿ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਸਥਾਨਕ ਸੀਜੇਐੱਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਸੁਣਵਾਈ ਤੋਂ ਬਾਅਦ ਉਨ੍ਹਾਂ ਨੂੰ ਪੁੱਛ-ਪੜਤਾਲ ਲਈ ਦੋ ਦਨਿ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਵਿਜੀਲੈਂਸ ਵੱਲੋਂ ਮੁੜ ਉਨ੍ਹਾਂ ਨੂੰ 12 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਅਦਾਲਤ ਕੰਪਲੈਕਸ ਵਿੱਚ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਪੁੱਜੇ ਹੋਏ ਸਨ। ਵਿਜੀਲੈਂਸ ਬਿਊਰੋ ਦੇ ਐੱਸਐੱਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਸੋਨੀ ਕੋਲੋਂ ਪੁੱਛ-ਪੜਤਾਲ ਅਤੇ ਜਾਂਚ ਜਾਰੀ ਹੈ।
ਇਸ ਦੌਰਾਨ ਅਦਾਲਤੀ ਕਾਰਵਾਈ ਖਤਮ ਹੋਣ ਤੋਂ ਬਾਅਦ ਜਿਵੇਂ ਹੀ ਉਨ੍ਹਾਂ ਨੂੰ ਬਾਹਰ ਲਿਆਂਦਾ ਗਿਆ ਤਾਂ ਸਾਬਕਾ ਮੰਤਰੀ ਨੇ ਸਿਹਤ ਖਰਾਬ ਹੋਣ ਅਤੇ ਬੀਪੀ ਵਧਣ ਦੀ ਸ਼ਿਕਾਇਤ ਕੀਤੀ। ਮਗਰੋਂ ਉਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਬੀਪੀ ਵਧਿਆ ਹੋਇਆ ਸੀ। ਇਲਾਜ ਵਾਸਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਹੈ।  Punjabi Akhar 

Advertisment