Code Of Ethics

Download app

Subscribe To Print Edition

ਵਿਜੀਲੈਂਸ ਵੱਲੋਂ ਜੂਨ ਮਹੀਨੇ ਵਿੱਚ 19 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 15 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜੂਨ ਮਹੀਨੇ ਵਿੱਚ ਰਿਸ਼ਵਤਖੋਰੀ ਦੇ 17 ਵੱਖ-ਵੱਖ ਮਾਮਲਿਆਂ ਵਿੱਚ 19 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਪਿਛਲੇ ਮਹੀਨੇ ਦੌਰਾਨ 10 ਵੱਖ-ਵੱਖ ਕੇਸਾਂ ਵਿੱਚ ਟਰੈਪ ਲਾ ਕੇ 14 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਮੌਕੇ ’ਤੇ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਸੱਤ ਪੁਲੀਸ ਮੁਲਾਜ਼ਮ, ਦੋ ਮਾਲ ਪਟਵਾਰੀ ਤੇ ਪੰਜ ਹੋਰ ਵਿਭਾਗਾਂ ਨਾਲ ਸਬੰਧਤ ਮੁਲਜ਼ਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਵਿੱਚ ਵਿਜੀਲੈਂਸ ਵੱਲੋਂ 21 ਵਿਜੀਲੈਂਸ ਕੇਸਾਂ ਦੇ ਚਲਾਨ ਵੱਖ ਵੱਖ ਅਦਾਲਤਾਂ ਵਿੱਚ ਪੇਸ਼ ਕੀਤੇ ਗਏ ਹਨ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਪੰਜ ਵਿਜੀਲੈਂਸ ਜਾਂਚਾਂ ਵੀ ਰਜਿਸਟਰ ਕੀਤੀਆਂ ਗਈਆਂ ਹਨ। Punjabi Akhar

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।