ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 15 ਜੁਲਾਈ :- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਅਤੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਹਲਕਾ ਵਾਸੀਆਂ ਨਾਲ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕੀਤਾ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਮੁਸ਼ਕਿਲਾਂ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ।
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਸਾਰ ਲੈਣ ਲਈ ਖੁਦ ਲੋਕਾਂ ਨੂੰ ਮਿਲ ਰਹੇ ਹਨ ਅਤੇ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨਾਲ ਖੜ੍ਹੀ ਹੈ ਅਤੇ ਦਿਨ-ਰਾਤ ਰਾਹਤ ਕਾਰਜ ਚੱਲ ਰਹੇ ਹਨ।
ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ, 600 ਯੂਨਿਟ ਬਿਜਲੀ ਮਾਫ ਕੀਤੀ ਗਈ, ਕਿਸਾਨੀ, ਕਿਰਤੀਆਂ ਤੇ ਸਨਅਤਕਾਰਾਂ ਆਦਿ ਦੇ ਹਿੱਤ ਲਈ ਵੱਡੇ ਕਦਮ ਚੁੱਕੇ ਗਏ ਹਨ ਅਤੇ ਮਹਿਜ 15 ਮਹਿਨਿਆਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਅੰਦਰ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਮਹਿਜ ਇੱਕ ਸਾਲ ਦੇ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ। Punjabi Akhar