ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਭਾਰਤੀ ਪੁਲਾੜ ਅਤੇ ਖੋਜ ਸੰਸਥਾ (ਇਸਰੋ) ਕੇਂਦਰ, ਸ਼੍ਰੀਹਰਿਕੋਟਾ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਨੂੰ ਦੇਖਣ ਵਾਸਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫ਼ਤ ਟੂਰ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸਰੋ ਨੇ ਸੂਬੇ ਵਿੱਚ ਸਪੇਸ ਮਿਊਜ਼ੀਅਮ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 23 ਜੁਲਾਈ ਨੂੰ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪਾਂ ਨੂੰ ਸਿੰਗਾਪੁਰ ਭੇਜਿਆ ਜਾਵੇਗਾ ਤਾਂ ਜੋ ਉਹ ਉਥੋਂ ਦੀ ਸਿੱਖਿਆ ਪ੍ਰਣਾਲੀ ਨੂੰ ਦੇਖ ਕੇ ਨਵਾਂ ਅਨੁਭਵ ਲੈ ਸਕਣ।
