Code Of Ethics

Download app

Subscribe To Print Edition

ਸੀਤਾਰਾਮਨ ਵੱਲੋਂ ਕੈਨੇਡਿਆਈ ਵਿੱਤ ਮੰਤਰੀ ਨਾਲ ਵਪਾਰ ਦੀ ਪ੍ਰਗਤੀ ਬਾਰੇ ਚਰਚਾ

ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਕੈਨੇਡਾ ਦੀ ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਨਾਲ ਦੁਵੱਲੇ ਵਪਾਰ ਸਬੰਧੀ ਗੱਲਬਾਤ ਦੀ ਪ੍ਰਗਤੀ ਬਾਰੇ ਚਰਚਾ ਕੀਤੀ। ਦੋਵਾਂ ਮੰਤਰੀਆਂ ਦੀ ਇਹ ਮੀਟਿੰਗ ਗੁਜਰਾਤ ਦੇ ਗਾਂਧੀਨਗਰ ਵਿੱਚ ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਗਵਰਨਰਾਂ ਦੀ ਤੀਸਰੀ ਮੀਟਿੰਗ ਤੋਂ ਵੱਖਰੇ ਤੌਰ ’ਤੇ ਹੋਈ। ਫਰੀਲੈਂਡ ਕੈਨੇਡਾ ਦੀ ਵਿੱਤ ਮੰਤਰੀ ਵੀ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਦੇ ਪੈਨਸ਼ਨ ਫੰਡ ਭਾਰਤ ਦੇ ਬੁਨਿਆਦੀ ਫੰਡਾਂ ਵਿੱਚ ਨਿਵੇਸ਼ ਕਰਨ ਦੇ ਇੱਛੁਕ ਹਨ, ਕਿਉਂਕਿ ਭਾਰਤ ਵਿੱਚ ਨਿਵੇਸ਼ ਦਾ ਮਾਹੌਲ ਕਾਫ਼ੀ ਸਥਿਰ ਹੈ। ਵਿੱਤ ਮੰਤਰਾਲੇ ਨੇ ਟਵੀਟ ਕੀਤਾ, ‘‘ਦੋਵਾਂ ਆਗੂਆਂ ਨੇ ਭਾਰਤ-ਕੈਨੇਡਾ ਦਰਮਿਆਨ ਚੱਲ ਰਹੀ ਵਪਾਰ ਗੱਲਬਾਤ ਦੀ ਪ੍ਰਗਤੀ ਦੀ ਸਮੀਖਿਆ ਕੀਤੀ।’’ ਦੋਵਾਂ ਮੰਤਰੀਆਂ ਨੇ ਜੀ-20 ਵਿੱਤੀ ਮਸਲਿਆਂ ਬਾਰੇ ਵੀ ਚਰਚਾ ਕੀਤੀ। Punjabi Akhar 

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।