Code Of Ethics

Download app

Subscribe To Print Edition

ਇਨਕਮ ਟੈਕਸ ਰਿਟਰਨ ਜਲਦੀ ਭਰਨ ਦੀ ਹਦਾਇਤ 31 ਜੁਲਾਈ ਹੈ ਆਖਰੀ ਮਿਤੀ; ਤਰੀਖ ਵਧਾਉਣ ਦੇ ਆਸਾਰ ਨਹੀਂ

ਨਵੀਂ ਦਿੱਲੀ, 16 ਜੁਲਾਈ :-  ਕਰ ਤੇ ਮਾਲੀਆ ਸਕੱਤਰ ਸੰਜੈ ਮਲਹੋਤਰਾ ਨੇ ਇਨਕਮ ਟੈਕਸ ਦਾਤਾਵਾਂ ਨੂੰ ਜਲਦੀ ਤੋਂ ਜਲਦੀ ਆਪਣੀ ਆਮਦਨ ਕਰ ਰਿਟਰਨ ਭਰਨ ਲਈ ਕਿਹਾ ਹੈ ਕਿਉਂਕਿ ਵਿੱਤ ਮੰਤਰਾਲਾ 31 ਜੁਲਾਈ ਦੀ ਸਮਾਂ ਸੀਮਾ ਨੂੰ ਵਧਾਉਣ ’ਤੇ ਵਿਚਾਰ ਨਹੀਂ ਕਰ ਰਿਹਾ ਹੈ। ਉਨ੍ਹਾਂ ਇਸ ਖਬਰ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ,‘ਸਾਨੂੰ ਉਮੀਦ ਹੈ ਕਿ ਇਸ ਵਾਰ ਪਿਛਲੇ ਸਾਲ ਨਾਲੋਂ ਵੱਧ ਲੋਕ ਇਨਕਮ ਟੈਕਸ ਰਿਟਰਨ ਭਰਨਗੇ ਤੇ ਅੰਕੜਿਆਂ ਤੋਂ ਜ਼ਾਹਰ ਹੈ ਕਿ ਲੋਕ ਤੇਜ਼ੀ ਨਾਲ ਆਪਣੀਆਂ ਰਿਟਰਨਾਂ ਜਮ੍ਹਾਂ ਕਰਵਾ ਰਹੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 31 ਜੁਲਾਈ ਤੱਕ ਲਗਪਗ 5.83 ਕਰੋੜ ਜਣਿਆਂ ਨੇ ਇਨਕਮ ਟੈਕਸ ਰਿਟਰਨ ਭਰੀ ਸੀ। Punjabi Akhar 

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।