ਪਾਵਰਕਾਮ ਅਤੇ ਟ੍ਰਾਂਸਕੋ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਸਰਕਾਰ-ਜਗਰੂਪ ਸਿੰਘ

17 ਜੁਲਾਈ 2023 (ਲਹਿਰਾ ਮੁਹੱਬਤ) ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਪਾਵਰਕਾਮ ਅਤੇ ਟ੍ਰਾਂਸਕੋ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਪੱਕਾ ਕਰਨ ਸਮੇਤ ਹੋਰ ਜਾਇਜ਼ ਅਤੇ ਮੰਨੀਆਂ ਮੰਗਾਂ ਦੀ ਪ੍ਰਾਪਤੀ ਲਈ ਪਰਿਵਾਰਾਂ ਸਮੇਤ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਮੁੱਖ ਗੇਟ ਦੇ ਸਾਹਮਣੇ ਦਿੱਤਾ ਧਰਨਾ,ਇਸ ਸਮੇਂ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ,ਬਾਦਲ ਸਿੰਘ ਭੁੱਲਰ,ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਸਮੁੱਚੇ ਪਾਵਰਕਾਮ ਅਤੇ ਟ੍ਰਾਂਸਕੋ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮ ਪਾਵਰਕਾਮ ਵਿੱਚ ਪੱਕਾ ਕਰਨ ਸਮੇਤ ਆਪਣੀਆਂ ਜਾਇਜ਼ ਅਤੇ ਮੰਨੀਆਂ ਮੰਗਾਂ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਪਾਵਰਕਾਮ ਟ੍ਰਾਂਸਕੋ ਦੀ ਮੈਨੇਜਮੈਂਟ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਵਿਭਾਗ ਵਿੱਚ ਪੱਕਾ ਕਰਨ ਸਮੇਤ ਸਮੂਹ ਮੰਗਾਂ ਤੋਂ ਟਾਲਾ ਵੱਟ ਰਹੀ ਹੈ,ਜਦੋਂ ਕਿ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ,ਗਰਿੱਡਾਂ,ਦਫਤਰਾਂ ਅਤੇ ਫੀਲਡ ਸਮੇਤ ਸਮੁੱਚੇ ਵਿਭਾਗ ਵਿੱਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਖਾਲੀ ਆਸਾਮੀਆਂ ਦੇ ਵਿਰੁੱਧ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਹਨ ਅਤੇ ਇਹਨਾਂ ਉਕਤ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਭਰਤੀ ਪਾਵਰਕਾਮ ਅਤੇ ਟ੍ਰਾਂਸਕੋ ਦੀ ਮੈਨੇਜਮੈਂਟ ਦੀ ਮੰਗ ਅਨੁਸਾਰ ਵੱਖ-ਵੱਖ ਠੇਕੇਦਾਰਾਂ,ਕੰਪਨੀਆਂ ਅਤੇ ਪੈਸਕੋ ਕੰਪਨੀ ਦੁਬਾਰਾ ਬਕਾਇਦਾ ਖਾਲੀ ਪਈਆਂ ਅਸਾਮੀਆਂ ਦੇ ਵਿਰੁੱਧ ਕੀਤੀ ਹੋਈ ਹੈ ਅਤੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਕੋਲ ਯੋਗਤਾ ਦੇ ਰੂਪ ਵਿੱਚ ਪੜਾਈ ਦੇ ਨਾਲ-ਨਾਲ ਵਿਭਾਗ ਵਿੱਚ ਸਾਲਾਂ-ਬੱਧੀ ਕੰਮ ਦਾ ਤਜ਼ਰਬਾ ਵੀ ਹੈ ਅਤੇ ਪਾਵਰਕਾਮ ਦੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਪੱਕੀ ਭਰਤੀ ਦੀਆਂ ਸਾਰੀਆਂ ਸ਼ਰਤਾਂ ਵੀ ਪੂਰੀਆਂ ਕਰਦੇ ਹਨ,ਇਸ ਹਾਲਤ ਵਿੱਚ ਪਾਵਰਕਾਮ ਅਤੇ ਟ੍ਰਾਂਸਕੋ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਾ ਕਰਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਟ੍ਰਾਂਸਕੋ ਦੀ ਮੈਨੇਜਮੈਂਟ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ਼ ਧ੍ਰੋਹ ਕਮਾ ਰਹੀ ਹੈ,ਜਿਸ ਦੇ ਵਿਰੋਧ ਵਜੋਂ ਪਾਵਰਕਾਮ ਅਤੇ ਟ੍ਰਾਂਸਕੋ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮ “ਤਾਲਮੇਲ ਕਮੇਟੀ” ਦੇ ਬੈਨਰ ਹੇਠ ਲਗਾਤਾਰ ਸੰਘਰਸ਼ ਦੇ ਮੈਦਾਨ ਵਿੱਚ ਹਨ,ਕਮੇਟੀ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਟ੍ਰਾਂਸਕੋ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਪਾਵਰਕਾਮ ਅਤੇ ਟ੍ਰਾਂਸਕੋ ਦੇ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਅਨ-ਸਕਿਲਡ ਆਊਟਸੋਰਸ਼ਡ ਠੇਕਾ ਮੁਲਾਜ਼ਮ ਦੀ ਤਨਖਾਹ ਘੱਟੋ-ਘੱਟ ਪੱਚੀ ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਡਿਉਟੀ ਦੌਰਾਨ ਮੌਤ/ਅਪੰਗ ਹੋਣ ਤੇ ਵਾਰਿਸਾਂ ਨੂੰ ਘੱਟੋ-ਘੱਟ ਪੰਜਾਹ ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਪਿਛਲੇ ਸਮੇਂ ਵਿੱਚ ਬਿਜਲੀ ਮੰਤਰੀ ਅਤੇ ਪਾਵਰਕਾਮ ਟ੍ਰਾਂਸਕੋ ਦੀ ਮੈਨੇਜਮੈਂਟ ਨਾਲ਼ ਹੋਈਆਂ ਪੈਨਲ ਮੀਟਿੰਗਾਂ ਵਿੱਚ ਮੰਨੀਆਂ ਮੰਗਾਂ ਜਿਵੇਂ ਕਿ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਇੱਕ ਹਜ਼ਾਰ ਰੁਪਏ ਦਾ ਵਾਧਾ ਕਰਨਾ,ਫੀਲਡ ਵਿੱਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਪੈਟਰੋਲ ਅਤੇ ਵਹੀਕਲ ਰਿਪੇਅਰ ਭੱਤਾ ਦੇਣਾ,ਲੋੜਵੰਦ ਠੇਕਾ ਮੁਲਾਜ਼ਮਾਂ ਨੂੰ ਕਲੌਨੀਆਂ ਅਤੇ ਸਬ ਡਵੀਜਨਾਂ ਵਿੱਚ ਖਾਲੀ ਪਏ ਕੁਆਟਰ ਅਲਾਟ ਕਰਨਾ,ਪਿਛਲੇ ਲੰਬੇ ਸਮੇਂ ਤੋਂ ਅਨ-ਸਕਿਲਡ ਦੀ ਪੋਸਟ ਤੇ ਸੇਵਾਵਾਂ ਦੇ ਰਹੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਪਦ-ਉੱਨਤ ਕਰਨਾ ਆਦਿ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ,ਬਿਜਲੀ ਖੇਤਰ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਵਿਭਾਗ ਵਿੱਚੋਂ ਬਾਹਰ ਕੀਤਾ ਜਾਵੇ,ਥਰਮਲ ਮੈਨੇਜਮੈਂਟ ਵੱਲੋੰ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਗੱਲਬਾਤ ਦਾ ਰਸਤਾ ਨਾ ਇਖ਼ਤਿਆਰ ਕਰਨ ਦੇ ਰੋਸ਼ ਵਜੋਂ ਅੱਕੇ ਠੇਕਾ ਮੁਲਾਜ਼ਮਾਂ ਨੇ ਕਰੀਬ ਤਿੰਨ ਕੁ ਵਜ਼ੇ ਕਲੌਨੀ ਨੂੰ ਜਾਣ ਵਾਲੇ ਗੇਟ ਨੂੰ ਜਾਮ ਕਰਕੇ ਸੰਘਰਸ਼ ਸ਼ੁਰੂ ਕਰ ਦਿੱਤਾ,ਇਸ ਸਮੇਂ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਆਗੂ ਨਾਇਬ ਸਿੰਘ,ਲਛਮਣ ਸਿੰਘ,ਸਤਨਾਮ ਢਿੱਲੋਂ,ਖੋਮਪਾਲ ਸ਼ਰਮਾ,ਅਮਨਦੀਪ ਸਿੰਘ,ਦੌਲਤ ਰਾਮ,ਜਗਤਾਰ ਸਿੰਘ,ਹਰਦੀਪ ਢੱਡੇ,ਜਗਜੀਤ ਸਿੰਘ,ਹਰਬੰਸ ਸਿੰਘ,ਕੱਤਰ ਸਿੰਘ,ਸੁਲੱਖਣ ਸਿੰਘ,ਗੁਰਪ੍ਰੀਤ ਗੁਰੂਸਰ,ਰਣਧੀਰ ਸਿੰਘ,ਸੰਦੀਪ ਸਿੰਘ,ਲਵਪ੍ਰੀਤ ਸਿੰਘ,ਰਮਜ਼ਾਨ ਖ਼ਾਨ,ਗੁਰਸੇਵਕ ਬਾਠ,ਹਰਜਿੰਦਰ ਸਿੰਘ,ਅਮ੍ਰਿਤਪਾਲ ਸਿੰਘ,ਜਸਕਰਨ ਜੱਸੀ,ਗੁਰਪ੍ਰੀਤ ਲਹਿਰਾ,ਗੁਰਸ਼ਰਨ ਸਿੰਘ ਅਤੇ ਪਰਮਜੀਤ ਕੌਰ ਸਮੇਤ ਭ੍ਰਾਤਰੀ ਜਥੇਬੰਦੀਆਂ ਬੀਕੇਯੂ ਏਕਤਾ ਉੱਗਰਾਹਾਂ ਤੋਂ ਬਲਾਕ ਜਰਨਲ ਸਕੱਤਰ ਬਲਜੀਤ ਸਿੰਘ ਪੂਹਲਾ,ਨੌਜਵਾਨ ਭਾਰਤ ਸਭਾ ਤੋਂ ਬਲਕਰਨ ਸਿੰਘ,ਮੁਕਤੀ ਮੋਰਚਾ ਪੰਜਾਬ ਤੋਂ ਆਗੂ ਡੀਸੀ ਸਿੰਘ ਕੋਟੜਾ,ਟੀ.ਐੱਸ.ਯੂ.ਭੰਗਲ ਤੋਂ ਸੂਬਾ ਮੀਤ ਪ੍ਰਧਾਨ ਚੰਦਰ ਪ੍ਰਕਾਸ਼ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਪਾਵਰਕਾਮ ਅਤੇ ਟ੍ਰਾਂਸਕੋ ਦੀ ਮੈਨੇਜਮੈਂਟ ਵੱਲੋੰ ਸੀ.ਐੱਚ.ਬੀ/ਡਬਲਯੂ ਠੇਕਾ ਮੁਲਾਜ਼ਮਾਂ ਖਿਲਾਫ਼ ਡਿਉਟੀ ਦੌਰਾਨ ਕੁਤਾਹੀ ਕਰਨ ਦੇ ਜਾਰੀ ਕੀਤੇ ਪੱਤਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ!
ਜਾਰੀ ਕਰਤਾ:-ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਤਾਲਮੇਲ ਸੰਘਰਸ਼ ਕਮੇਟੀ (ਪੰਜਾਬ) Punjabi Akhar





















