Code Of Ethics

Download app

Subscribe To Print Edition

ਡੇਰਾ ਮੁਖੀ ਨੂੰ ਮੁੜ 30 ਦਿਨਾਂ ਦੀ ਪੈਰੋਲ ਮਿਲੀ ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਰਹੇਗਾ ਗੁਰਮੀਤ ਰਾਮ ਰਹੀਮ; ਸੱਤਵੀਂ ਵਾਰ ਮਿਲੀ ਪੈਰੋਲ

ਚੰਡੀਗੜ੍ਹ, 21 ਜੁਲਾਈ
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਇਸ ਦੌਰਾਨ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ’ਚ ਰਹੇਗਾ। ਇਸ ਗੱਲ ਦੀ ਪੁਸ਼ਟੀ ਡੇਰਾ ਸਿਰਸਾ ਨਾਲ ਸਬੰਧਤ ਐਡਵੋਕੇਟ ਜਤਿੰਦਰ ਖੁਰਾਣਾ ਨੇ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਸਿਰਸਾ ਦੇ ਮੁਖੀ ਨੂੰ ਪੈਰੋਲ ਦੌਰਾਨ ਸਿਰਸਾ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਦਾ 15 ਅਗਸਤ ਨੂੰ ਜਨਮ ਦਿਨ ਹੁੰਦਾ ਹੈ। ਇਸ ਵਾਰ ਉਹ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ਵਿੱਚ ਹੀ ਆਪਣੇ ਸਮਰਥਕਾਂ ਨਾਲ ਜਨਮ ਦਿਨ ਮਨਾਏਗਾ। ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਹ ਪਹਿਲੀ ਵਾਰ ਜੇਲ੍ਹ ਤੋਂ ਬਾਹਰ ਆਪਣਾ ਜਨਮ ਦਿਨ ਮਨਾਉਣ ਜਾ ਰਿਹਾ ਹੈ। ਡੇਰਾ ਸਿਰਸਾ ਦੇ ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਅਦਾਲਤ ਤੋਂ ਪੈਰੋਲ ਮਿਲਣ ਉਪਰੰਤ ਦੇਰ ਸ਼ਾਮ ਉਹ ਬਰਨਾਵਾ ਆਸ਼ਰਮ ਵਿੱਚ ਪਹੁੰਚ ਗਿਆ ਹੈ।
ਦੱਸਣਯੋਗ ਹੈ ਕਿ ਅਦਾਲਤ ਵੱਲੋਂ ਡੇਰਾ ਮੁਖੀ ਨੂੰ ਸੱਤਵੀਂ ਵਾਰ ਪੈਰੋਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ 21 ਜਨਵਰੀ 2023 ’ਚ ਡੇਰਾ ਸਿਰਸਾ ਮੁਖੀ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਉਸ ਤੋਂ ਪਹਿਲਾਂ ਅਕਤੂਬਰ 2022 ’ਚ 40 ਦਿਨ, ਜੂਨ 2022 ’ਚ 30 ਦਿਨ, ਫਰਵਰੀ 2022 ’ਚ 21 ਦਿਨ ਤੇ ਮਈ 2021 ’ਚ ਇਕ ਦਿਨ ਲਈ ਅਤੇ ਅਕਤੂਬਰ 2020 ’ਚ ਇਕ ਦਿਨ ਲਈ ਪੈਰੋਲ ਦਿੱਤੀ ਗਈ ਸੀ। Punjabi Akhar 

Advertisment