Code Of Ethics

Download app

Subscribe To Print Edition

ਬੀਐੱਸਐੱਫ ਵੱਲੋਂ ਕੌਮਾਂਤਰੀ ਸਰਹੱਦ ਤੋਂ ਡਰੋਨ ਬਰਾਮਦ

ਤਰਨ ਤਾਰਨ, 21 ਜੁਲਾਈ :- ਬੀਐੱਸਐੱਫ ਅਤੇ ਪੰਜਾਬ ਪੁਲੀਸ ਦੇ ਜਵਾਨਾਂ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡ ਮਸਤਗੜ੍ਹ ਨੇੜੇ ਖੇਤਾਂ ਵਿੱਚੋਂ ਟੁੱਟਿਆ ਹੋਇਆ ਡਰੋਨ ਬਰਾਮਦ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਵਿਸ਼ੇਸ਼ ਸੂਚਨਾ ਮਗਰੋਂ ਬੀਐੱਸਐੱਫ ਤੇ ਪੰਜਾਬ ਪੁਲੀਸ ਨੇ ਤਲਾਸ਼ੀ ਮੁਹਿੰਗ ਚਲਾਈ ਅਤੇ ਮਸਤਗੜ੍ਹ ਪਿੰਡ ਨਾਲ ਲੱਗਦੇ ਖੇਤਾਂ ਵਿੱਚੋਂ ਪਾਕਿਸਤਾਨੀ ਡਰੋਨ ਬਰਾਮਦ ਹੋਇਆ। ਬੀਐੱਸਐੱਫ ਨੇ ਬੀਤੇ ਮੰਗਲਵਾਰ ਨੂੰ ਪਾਕਿਸਤਾਨ ਨਾਲ ਲੱਗਦੀ ਸਰਹੱਦ ਨੇੜੇ ਡਰੋਨ ਰਾਹੀਂ ਸੁੱਟੀ ਗਈ 2.35 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ। Punjabi Akhar 

Advertisment