Code Of Ethics

Download app

Subscribe To Print Edition

ਹੜ੍ਹ ਪੀੜਤਾਂ ਨੂੰ ਨੁਕਸਾਨ ਦਾ ਇੱਕ-ਇੱਕ ਪੈਸਾ ਦਿਆਂਗੇ: ਭਗਵੰਤ ਮਾਨ

ਚੰਡੀਗੜ੍ਹ, 21 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਇੱਕ-ਇੱਕ ਪੈਸਾ ਮੁਆਵਜ਼ੇ ਵਜੋਂ ਦਿੱਤਾ ਜਾਵੇਗਾ। ਸ੍ਰੀ ਮਾਨ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਫਸਲਾਂ, ਘਰਾਂ ਤੇ ਪਸ਼ੂਆਂ ਦੀ ਗਿਰਦਾਵਰੀ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਭਰ ’ਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਸੂਬਾ ਸਰਕਾਰ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪਹੁੰਚਾਏ ਜਾਣ ਲਈ ਵਚਨਬੱਧ ਹੈ। ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੂਬਾ ਸਰਕਾਰ ਇਸ ਔਖੀ ਘੜੀ ਵਿਚ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਲੋੜੀਂਦੀ ਮਦਦ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿਚ ਬਚਾਅ ਤੇ ਰਾਹਤ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੀਆਂ ਦੁੱਖ-ਤਕਲੀਫਾਂ ਘਟਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਸ੍ਰੀ ਮਾਨ ਨੇ ਕਿਹਾ ਕਿ ਇਸ ਔਖ ਦੀ ਘੜੀ ’ਚ ਸੂਬੇ ਦੇ ਸਾਰੇ ਮੰਤਰੀ, ਵਿਧਾਇਕ ਤੇ ਅਧਿਕਾਰੀ ਲੋਕਾਂ ਕੋਲ ਜਾ ਕੇ ਕੰਮ ਕਰ ਰਹੇ ਹਨ। ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ’ਚ ਰਾਹਤ ਤੇ ਬਚਾਅ ਕਾਰਜ ਵੱਡੇ ਪੱਧਰ ’ਤੇ ਕੀਤੇ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। Punjabi Akhar

Advertisment