Code Of Ethics

Download app

Subscribe To Print Edition

ਰੂਪਨਗਰ: ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਪੁਲੀਸ ਵੱਲੋਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ

ਰੂਪਨਗਰ, 1 ਅਗਸਤ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਹਦਾਇਤਾਂ ’ਤੇ ਪੰਜਾਬ ਪੁਲੀਸ ਵੱਲੋਂ ਨਸ਼ਿਆਂ ਖਿਲਾਫ਼ ਰਾਜ ਭਰ ਵੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧ ਵਿੱਚ ਅੱਜ ਰੂਪਨਗਰ ਦੇ ਐੱਸਐੱਸਪੀ ਵਵਿੇਕਸ਼ੀਲ ਸੋਨੀ ਦੀ ਅਗਵਾਈ ਅਧੀਨ ਐੱਸਪੀ ਤਰੁਣ ਰਤਨ, ਡੀਐੱਸਪੀ ਤਰਲੋਚਨ ਸਿੰਘ ਅਤੇ ਹੋਰ ਅਧਿਕਾਰੀਆਂ ਵੱਲੋਂ ਸ਼ਹਿਰ ਦੀਆਂ ਵੱਖ ਵੱਖ ਰਿਹਾਇਸ਼ੀ ਕਲੋਨੀਆਂ ਅਤੇ ਸ਼ੱਕੀ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਚਲਾ ਕੇ ਨਸ਼ੇ ਦੇ ਸੌਦਾਗਰਾਂ ਨੂੰ ਨਸ਼ੇ ਸਮੇਤ ਕਾਬੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੁਲੀਸ ਵੱਲੋਂ ਰੂਪਨਗਰ ਸ਼ਹਿਰ ਦੇ ਸਦਾਬਰਤ ਇਲਾਕੇ ਤੋਂ ਬਾਅਦ ਮਦਰਾਸੀ ਕਲੋਨੀ ਦੀ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਪਰ ਪੁਲੀਸ ਵੱਲੋਂ ਫੜੇ ਨਸ਼ੇ ਜਾਂ ਨਸ਼ਾ ਤਸਕਰ ਸਬੰਧੀ ਕੋਈ ਵੀ ਜਾਣਕਾਰੀ ਮੀਡੀਆ ਨਾਲ ਸਾਂਝੀ ਨਹੀਂ ਕੀਤੀ ਗਈ। Punjabi Akhar 

Advertisment