ਵਾਸ਼ਿੰਗਟਨ, 2 ਅਗਸਤ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ 2020 ਦੀਆਂ ਚੋਣਾਂ ’ਚ ਉਨ੍ਹਾਂ ਦੀ ਹਾਰ ਸਬੰਧੀ ਨਤੀਜੇ ਪਲਟਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ’ਚ ਸੰਘੀ ਅਦਾਲਤ ਨੇ ਚਾਰ ਦੋਸ਼ ਤੈਅ ਕੀਤੇ ਹਨ। ਇਸ ਸਾਲ ਇਹ ਤੀਜੀ ਵਾਰ ਹੈ ਜਦੋਂ ਸਾਬਕਾ ਅਮਰੀਕੀ ਰਾਸ਼ਟਰਪਤੀ ਖ਼ਿਲਾਫ਼ ਅਪਰਾਧਿਕ ਦੋਸ਼ ਤੈਅ ਕੀਤੇ ਗਏ ਹਨ ਜੋ 2024 ਦੀਆਂ ਰਾਸ਼ਟਰਪਤੀ ਚੋਣਾਂ ’ਚ ਇੱਕ ਵਾਰ ਫਿਰ ਦਾਅਵੇਦਾਰੀ ਪੇਸ਼ ਕਰਨ ਦੀ ਤਿਆਰੀ ਕਰ ਰਹੇ ਹਨ। Punjabi Akhar