07 ਅਗਸਤ (ਚੰਡੀਗੜ੍ਹ) ਠੇਕਾ ਮੁਲਾਜਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ ਲ
ਹਿਰਾ,ਗੁਰਵਿੰਦਰ ਸਿੰਘ ਪੰਨੂੰ,ਪਵਨਦੀਪ ਸਿੰਘ,ਬਲਿਹਾਰ ਸਿੰਘ ਕਟਾਰੀਆ,ਸਿਮਰਨਜੀਤ ਸਿੰਘ ਨੀਲੋਂ,ਸ਼ੇਰ ਸਿੰਘ ਖੰਨਾ,ਜਸਪ੍ਰੀਤ ਸਿੰਘ ਗਗਨ,ਸੁਰਿੰਦਰ ਕੁਮਾਰ ਅਤੇ ਜਗਸੀਰ ਸਿੰਘ ਭੰਗੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਾਵਰਕਾਮ ਅਤੇ ਟ੍ਰਾਂਸਕੋ ਦੇ ਸੀ.ਐੱਚ.ਵੀ./ਡਬਲਯੂ ਆਊਟਸੋਰਸ਼ਡ ਠੇਕਾ ਮੁਲਾਜ਼ਮ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈਕੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਦੇ ਖਰੜ ਸਥਿਤ ਦਫ਼ਤਰ ਅੱਗੇ ਸ਼ਾਂਤੀਪੂਰਵਕ ਧਰਨਾ ਦੇਣ ਜਾ ਰਹੇ ਸਨ ਪਰ ਪੰਜਾਬ ਸਰਕਾਰ ਵੱਲੋੰ ਸੀ.ਐੱਚ.ਵੀ/ਡਬਲਯੂ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਬਿਜਾਏ ਧਰਨਾ ਦੇਣ ਲਈ ਜਾ ਰਹੇ ਠੇਕਾ ਮੁਲਾਜ਼ਮਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋੰ ਵੱਖ-ਵੱਖ ਥਾਵਾਂ ਤੇ ਰਸਤੇ ਵਿੱਚ ਰੋਕਕੇ ਪੁਲਿਸ ਥਾਣਿਆਂ ਵਿੱਚ ਡੱਕ ਦਿੱਤਾ ਗਿਆ ਹੈ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ)” ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਸੰਘਰਸ਼ ਨੂੰ ਕੁਚਲਣ ਦੀ ਇਸ ਘਿਨਾਉਣੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋੰ ਜੋ ਜ਼ਬਰ ਦੇ ਜ਼ੋਰ ਨਾਲ਼ ਸੰਘਰਸ਼ਾਂ ਨੂੰ ਕੁਚਲਣ ਦਾ ਰਾਹ ਅਖਤਿਆਰ ਕੀਤਾ ਹੋਇਆ ਹੈ ਉਹ ਬਿੱਲਕੁੱਲ ਵੀ ਠੀਕ ਨਹੀਂ ਹੈ ਪੰਜਾਬ ਸਰਕਾਰ ਇਸ ਰਾਹ ਛੱਡਕੇ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਪ੍ਰਵਾਨ ਕਰੇ, ਆਗੂਆਂ ਨੇ ਕਿਹਾ ਕਿ ਜੇਕਰ ਗ੍ਰਿਫਤਾਰ ਕੀਤੇ ਆਗੂਆਂ ਅਤੇ ਠੇਕਾ ਮੁਲਾਜ਼ਮਾਂ ਨੂੰ ਜਲਦ ਰਿਹਾਅ ਨਾ ਕੀਤਾ ਗਿਆ ਤਾਂ ਸਮੂਹ ਵਿਭਾਗਾਂ ਠੇਕਾ ਮੁਲਾਜਮ ਸੜਕਾਂ ਤੇ ਉੱਤਰਣ ਲਈ ਮਜ਼ਬੂਰ ਹੋਣਗੇ,ਜਿਸਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
*ਜਾਰੀ ਕਰਤਾ:-ਸੂਬਾ ਕਮੇਟੀ-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ)*
