Code Of Ethics

Download app

Subscribe To Print Edition

ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮ 15 ਅਗਸਤ ਨੂੰ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਸਮੇਤ 3 ਹੋਰ ਕੈਬਨਿਟ ਮੰਤਰੀਆਂ ਦਾ ਕਾਲੇ ਝੰਡਿਆਂ ਨਾਲ ਵਿਰੋਧ ਪ੍ਰਦਰਸ਼ਨਾਂ ’ਚ ਸ਼ਾਮਿਲ ਹੋਣਗੇ – ਵਰਿੰਦਰ ਮੋਮੀ

ਇੰਨਲਿਸਟਮੈਟ/ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਪੰਜਾਬ ਸਰਕਾਰ

ਚੰਡੀਗੜ੍ਹ 8 ਅਗਸਤ ( Punjabi Akhar )

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਰਨਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ,ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲ, ਮੀਤ ਪ੍ਰਧਾਨ ਪੰਜਾਬ ਭੁਪਿੰਦਰ ਸਿੰਘ ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ’ਚ ਪਹਿਲਾਂ ਰਾਜ ਕਰ ਚੁੱਕੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਤਰ੍ਹਾਂ ਹੀ ਆਪ ਸਰਕਾਰ ਵੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਫੀਲਡ ਅਤੇ ਦਫਤਰਾਂ ’ਚ ਬਤੌਰ ਇਨਲਿਸਟਮੈਂਟ ਅਤੇ ਆਉਟਸੋਰਸ ਅਧੀਨ ਕੰਮ ਕਰਦੇ ਠੇਕਾ ਮੁਲਾਜ਼ਮਾਂ ਨਾਲ਼ ਬੇਈਮਾਨੀ ਵਾਲੇ ਵਤੀਰੇ ਨੂੰ ਜਾਰੀ ਰੱਖ ਰਹੀ ਹੈ ਕਿਉਕਿ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਉਕਤ ਠੇਕਾ ਮੁਲਾਜ਼ਮਾਂ ਨੂੰ ਵਿਭਾਗ ’ਚ ਸ਼ਾਮਲ ਰੈਗੂਲਰ ਕਰਨ ਸਬੰਧੀ ਅਣਗੌਲਿਆ ਕਰਕੇ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਸਮੂਹ ਠੇਕਾ ਮੁਲਾਜ਼ਮਾਂ ਨਾਲ਼ ਧ੍ਰੋਹ ਕਮਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਆਪਣੇ ਕਰੀਬ ਡੇਢ ਸਾਲ ਦੇ ਕਾਰਜਕਾਲ ’ਚ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਬਾਰੇ ਅਜੇ ਤੱਕ ਕੋਈ ਵੀ ਨੀਤੀ ਬਣਾਈ ਹੈ। ਉਨ੍ਹਾਂ ਕਿਹਾ ਕਿ ਭਾਵੇ ਕਿ ਜਸਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰ ਦੇ ਆਦੇਸ਼ਾਂ ਤਹਿਤ ਵਿਭਾਗ ਵਿਚ ਲੈਣ ਲਈ ਪਾਲਸੀ ਤਿਆਰ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਤ੍ਰਾਂਸਦੀ ਇਹ ਹੈ ਕਿ ਇਹ ਪ੍ਰਪੋਜਲ ਵੀ ਵਿਭਾਗੀ ਅਧਿਕਾਰੀਆਂ ਵੱਲੋਂ ਪੰਜਾਬ ਸਰਕਾਰ ਕੋਲ ਲਾਗੂ ਕਰਵਾਉਣ ਲਈ ਨਹੀਂ ਭੇਜੀ ਗਈ ਹੈ। ਜਿਸਦੇ ਕਾਰਨ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਵਿਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ’ਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗਾਂ ’ਚ ਰੈਗੂਲਰ ਕਰਨ ਦੀ ਮੰਗ ਲਈ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਘੱਟੋ-ਘੱਟ 20 ਵਾਰ ਮੀਟਿੰਗਾਂ ਕਰਨ ਦਾ ਸਮਾਂ ਲਿੱਖਤੀ ਰੂਪ ਵਿਚ ਦੇ ਕੇ ਵੀ ਐਨ ਮੌਕੇ ਤੇ ਮੀਟਿੰਗ ਕਰਨ ਤੋਂ ਇਨਕਾਰ ਕਰ ਚੁੁੱਕੇ ਹਨ ਉਥੇ ਹੀ ਸਮੂਹ ਵਿਭਾਗਾਂ ਦੇ ਇਨਲਿਸਟਮੈਂਟ ਤੇ ਆਊਟਸੋਰਸ ਮੁਲਾਜਮਾਂ ਨੂੰ ਸਬੰਧਤ ਵਿਭਾਗ ’ਚ ਮਰਜ ਕਰਕੇ ਰੈਗੂਲਰ ਕਰਨ ਦੀ ਮੰਗ ਤੋਂ ਅਣਗੌਲਿਆ ਕੀਤਾ ਗਿਆ ਹੈ।
ਜਿਸਦੇ ਰੋਸ਼ ਵਜੋਂ ਠੇਕਾ ਮੁਲਾਜ਼ਮ ਸੰਘਰਸ ਮੋਰਚਾ ਪੰਜਾਬ ਵੱਲੋਂ 15 ਅਗਸਤ ਨੂੰ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸੰਕਰ ਸ਼ਰਮਾ ਜਿੰਪਾ, ਕਿਰਤ ਮੰਤਰੀ ਅਨਮੋਲ ਗਗਨ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਕਾਲੇ ਝੰਡਿਆਂ ਨਾਲ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।
ਜਿਸ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਦੇ ਸਾਰੇ ਪੰਜਾਬ ਵਿਚੋਂ ਸੈਂਕੜੇ ਵਰਕਰਾਂ ਸ਼ਾਮਲ ਹੋਣਗੇ ਅਤੇ ਪੰਜਾਬ ਸਰਕਾਰ ਪਾਸੋ ਮੰਗ ਕੀਤੀ ਜਾਵੇਗੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਇਨਲਿਸਟਮੈਂਟ,ਆਉਟਸੋਰਸ ਠੇਕਾ ਮੁਲਾਜ਼ਮਾਂ ਨੂੰ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਰੈਗੂਲਰ ਕੀਤਾ ਜਾਵੇ, 15ਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਮੁਤਾਬਕ ਅਣ-ਸਿੱਖਿਅਤ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 25 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ, ਡਿਉਟੀ ਦੌਰਾਨ ਆਪਣੀ ਜਾਨ ਗਵਾ ਚੁੱਕੇ ਠੇਕਾ ਮੁਲਾਜ਼ਮਾਂ ਦੇ ਵਾਰਸਾਂ ਨੂੰ ਘੱਟੋ-ਘੱਟ 50 ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ, ਸਮੂਹ ਸਰਕਾਰੀ ਵਿਭਾਗਾਂ ਦੇ ਪੰਚਾਇਤੀਕਰਨ/ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ। Punjabi Akhar
ਜਾਰੀ ਕਰਤਾ :
ਜਲ ਸਪਲਾਈ ਅਤੇ ਸੈਨੀਟੇਸਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31)
ਸੂਬਾ ਪ੍ਰੈਸ ਸਕੱਤਰ, ਸਤਨਾਮ ਸਿੰਘ ਫਲੀਆਂਵਾਲਾ
ਮੋਬਾਇਲ-98783-22501

Advertisment