Code Of Ethics

Download app

Subscribe To Print Edition

ਲੋਕ ਸਭਾ ’ਚ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ ’ਤੇ ਬਹਿਸ ਸ਼ੁਰੂ: ਕਾਂਗਰਸ ਦੇ ਗੌਰਵ ਗੋਗੋਈ ਨੇ ਕੀਤੀ ਸ਼ੁਰੂਆਤ

ਨਵੀਂ ਦਿੱਲੀ, 8 ਅਗਸਤ

ਅੱਜ ਇਥੇ ਲੋਕ ਸਭਾ ‘ਚ ਕੇਂਦਰ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ ‘ਤੇ ਚਰਚਾ ਸ਼ੁਰੂ ਹੋ ਗਈ। ਕਾਂਗਰਸ ਨੇਤਾ ਗੌਰਵ ਗੋਗੋਈ ਨੇ ਚਰਚਾ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਮਨੀਪੁਰ ਦੇ ਮਾਮਲੇ ’ਤੇ ਪ੍ਰਧਾਨ ਮੰਤਰੀ ਦੀ ਚੁੱਪ ਤੋੜਨ ਲਈ ਅਸੀਂ ਇਹ ਮਤਾ ਲਿਆਂਦਾ ਹੈ, ਇਹ ਬੇਭਰੋਸਗੀ ਮਤਾ ਲਿਆਉਣਾ ਸਾਡੀ ਮਜ਼ਬੂਰੀ ਹੈ, ਮਸਲਾ ਗਿਣਤੀ ਦਾ ਨਹੀਂ ਸਗੋਂ ਮਨੀਪੁਰ ਲਈ ਇਨਸਾਫ਼ ਦਾ ਹੈ। ਇਸ ਤੋਂ ਪਹਿਲਾਂ ਕਿਹਾ ਗਿਆ ਸੀ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ ‘ਤੇ ਵਿਰੋਧੀ ਧਿਰ ਦੀ ਤਰਫੋਂ ਚਰਚਾ ਸ਼ੁਰੂ ਕਰ ਸਕਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਚਰਚਾ ਦਾ ਜਵਾਬ ਦੇਣ ਦੀ ਸੰਭਾਵਨਾ ਹੈ। Punjabi Akhar 

Advertisment