Code Of Ethics

Download app

Subscribe To Print Edition

ਜੰਮੂ ਕਸ਼ਮੀਰ: ਗੁਲਾਮ ਨਬੀ ਆਜ਼ਾਦ ਦੀ ਪਾਰਟੀ ਦੇ 20 ਤੋਂ ਵੱਧ ਆਗੂ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਵੱਲੋਂ ਧਾਰਾ 370 ਮਾਮਲੇ ’ਤੇ ਗੁਲਾਮ ਨਬੀ ਆਜ਼ਾਦ ਦੀ ਨਿਖੇਧੀ

ਨਵੀਂ ਦਿੱਲੀ, 7 ਅਗਸਤ

ਜੰਮੂ ਕਸ਼ਮੀਰ ਦੇ ਵੀਹ ਤੋਂ ਵੱਧ ਆਗੂ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ, ਇਨ੍ਹਾਂ ਵਿਚੋਂ ਜ਼ਿਆਦਾਤਰ ਗੁਲਾਮ ਨਬੀ ਆਜ਼ਾਦ ਦੀ ਡੈਮੋਕਰੈਟਿਕ ਪ੍ਰੋਗਰੈਸਿਵ ਆਜ਼ਾਦ ਪਾਰਟੀ ਦੇ ਆਗੂ ਹਨ, ਇਨ੍ਹਾਂ ਆਗੂਆਂ ਨੇ ਅੱਜ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਪਾਰਟੀ ਦਾ ਹੱਥ ਫੜਿਆ। ਸ੍ਰੀ ਖੜਗੇ ਨੇ ਟਵੀਟ ਕਰਦਿਆਂ ਕਿਹਾ, ‘ਜੰਮੂ ਕਸ਼ਮੀਰ ਵਿਚ ਕਾਂਗਰਸ ਦਿਨੋ ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ। ਅਸੀਂ ਕਈ ਉੱਘੇ ਆਗੂਆਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕਰਦੇ ਹਾਂ। ਇਹ ਇਸ ਗੱਲ ਦਾ ਸੰਕੇਤ ਹੈ ਕਿ ਜੰਮੂ ਤੇ ਕਸ਼ਮੀਰ ਦੇ ਲੋਕ ਚਾਹੁੰਦੇ ਹਨ ਕਿ ਜੰਮੂ ਅਤੇ ਕਸ਼ਮੀਰ ਕਾਂਗਰਸ ਪਾਰਟੀ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰੇ ਅਤੇ ਸ਼ਾਂਤੀ ਤੇ ਤਰੱਕੀ ਦੀ ਸ਼ੁਰੂਆਤ ਕਰਨ ਲਈ ਅਗਵਾਈ ਕਰੇ।’ ਕਾਂਗਰਸ ਪਾਰਟੀ ਨੇ ਆਜ਼ਾਦ ’ਤੇ ਵੀ ਹਮਲਾ ਕਰਦਿਆਂ ਕਿਹਾ, ‘ਗੁਲਾਮ ਨਬੀ ਆਜ਼ਾਦ ਖੁਦ ਧਾਰਾ 370 ਨੂੰ ਰੱਦ ਕਰਨ ਦਾ ਵਿਰੋਧ ਕਰਨ ਵਾਲਿਆਂ ਨੂੰ ਜ਼ਮੀਨੀ ਸਥਿਤੀ ਤੋਂ ਅਣਜਾਣ ਕਹਿ ਰਹੇ ਹਨ ਜਦਕਿ ਉਨ੍ਹਾਂ ਨੇ ਹੀ 5 ਅਗਸਤ 2019 ਨੂੰ ਰਾਜ ਸਭਾ ਵਿੱਚ ਇਸ ਧਾਰਾ ਨੂੰ ਰੱਦ ਕਰਨ ਖ਼ਿਲਾਫ਼ ਸੰਘਰਸ਼ ਦੀ ਅਗਵਾਈ ਕੀਤੀ ਸੀ। Punjabi Akhar 

Advertisment