Code Of Ethics

Download app

Subscribe To Print Edition

ਟਾਈਟਲਰ ਵਿਰੁੱਧ ਹਾਈ ਕੋਰਟ ਜਾਣ ਲਈ ਪੀੜਤਾਂ ਦੀ ਮਦਦ ਕਰੇਗੀ ਸ਼੍ਰੋਮਣੀ ਕਮੇਟੀ ਸਿੰਘ ਸਭਾ ਲਹਿਰ, ਜੈਤੋ ਦਾ ਮੋਰਚਾ ਤੇ ਨਾਭਾ ਦਿਵਸ ਦੀ ਸ਼ਤਾਬਦੀ ਮਨਾਉਣ ਦਾ ਲਿਆ ਫ਼ੈਸਲਾ

ਅੰਮ੍ਰਿਤਸਰ, 7 ਅਗਸਤ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਿੰਘ ਸਭਾ ਲਹਿਰ, ਜੈਤੋ ਦਾ ਮੋਰਚਾ ਅਤੇ ਨਾਭਾ ਦਿਵਸ ਦੀ ਸ਼ਤਾਬਦੀ ਮਨਾਉਣ ਦੇ ਫੈਸਲੇ ਤੋਂ ਇਲਾਵਾ ਨਵੰਬਰ 1984 ਸਿੱਖ ਕਤਲੇਆਮ ਮਾਮਲਿਆਂ ਵਿਚ ਕਾਂਗਰਸੀ ਆਗੂ ਜਗਦੀਸ਼ ਟਾਇਟਲਰ ਨੂੰ ਦਿੱਤੀ ਅਗਾਊਂ ਜਮਾਨਤ ਖ਼ਿਲਾਫ਼ ਹਾਈ ਕੋਰਟ ਜਾਣ ਲਈ ਪੀੜਤ ਪਰਿਵਾਰਾਂ ਨੂੰ ਕਾਨੂੰਨੀ ਮਦਦ ਦੇਣ ਦਾ ਫ਼ੈਸਲਾ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦਾ ਪ੍ਰਬੰਧਕ ਗ਼ੈਰ-ਸਿੱਖ ਵਿਅਕਤੀ ਨੂੰ ਲਗਾਉਣ ਵਿਰੁੱਧ ਮਤਾ ਪਾਸ ਕੀਤਾ ਗਿਆ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ’ਤੇ ਦੋਸ਼ ਲਾਇਆ ਕਿ ਕਮਿਸ਼ਨ ਆਪਣੇ ਦਾਇਰੇ ਤੋਂ ਬਾਹਰ ਜਾ ਕੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਯਤਨ ਕਰ ਰਿਹਾ ਹੈ।

ਮੀਟਿੰਗ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਧਾਮੀ ਨੇ ਕਿਹਾ ਕਿ ਸਰਕਾਰਾਂ ਵੱਲੋਂ ਸਾਜ਼ਿਸ਼ ਤਹਿਤ ਸਿੱਖ ਮਾਮਲਿਆਂ ਵਿਚ ਬੇਲੋੜੀ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਸ਼ਿਕਾਇਤ ਦੇ ਆਧਾਰ ’ਤੇ ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਸਰਕਾਰੀ ਏਜੰਸੀਆਂ ਨੂੰ ਸਿੱਖ ਸੰਸਥਾਵਾਂ ਦੇ ਮਾਮਲਿਆਂ ਲਈ ਜਾਂਚ ਲਈ ਕਹਿਣਾ ਗੈਰਵਾਜਬ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦੇ ਮੁਖੀ ਨੂੰ ਸ਼ਿਕਾਇਤ ਸਬੰਧੀ ਸ਼੍ਰੋਮਣੀ ਕਮੇਟੀ ਦੇ ਜਿਸ ਅੰਤ੍ਰਿੰਗ ਕਮੇਟੀ ਮੈਂਬਰ ਨੇ ਮੰਗ ਪੱਤਰ ਸੌਂਪਿਆ ਸੀ, ਉਸ ਨੇ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਮੁਆਫ਼ੀ ਮੰਗ ਲਈ ਹੈ।

ਪ੍ਰਧਾਨ ਸ੍ਰੀ ਧਾਮੀ ਨੇ ਕਮਿਸ਼ਨ ਦੇ ਮੁਖੀ ਇਕਬਾਲ ਸਿੰਘ ਲਾਲਪੁਰਾ ਨੂੰ ਨਸੀਹਤ ਦਿੱਤੀ ਕਿ ਉਹ ਰਾਜਨੀਤੀ ਕਰਨ ਦੀ ਥਾਂ ਘੱਟ ਗਿਣਤੀਆਂ ਨਾਲ ਸਬੰਧਤ ਮਾਮਲਿਆਂ ਵੱਲ ਧਿਆਨ ਦੇਣ। ਉਨ੍ਹਾਂ ਸਵਾਲ ਕੀਤਾ ਕਿ ਜੰਮੂ ਕਸ਼ਮੀਰ, ਮਨੀਪੁਰ, ਹਰਿਆਣਾ ਅਤੇ ਹੁਣ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮਾਮਲੇ ਵਿਚ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਕਿਉਂ ਚੁੱਪ ਹਨ। ਉਨ੍ਹਾਂ ਕਿਹਾ ਕਿ ਪੁਲ ਬੰਗਸ਼ ਗੁਰਦੁਆਰਾ ਮਾਮਲੇ ਵਿਚ ਅਗਾਊਂ ਜਮਾਨਤ ਨੂੰ ਚੁਣੌਤੀ ਦੇਣ ਲਈ ਕਾਨੂੰਨੀ ਸਹਾਇਤਾ ਦੇ ਨਾਲ-ਨਾਲ ਮੁੱਖ ਗਵਾਹ ਬੀਬੀ ਲਖਵਿੰਦਰ ਕੌਰ ਨੂੰ ਲੋੜੀਂਦੀ ਵਿੱਤੀ ਮਦਦ ਵੀ ਦਿੱਤੀ ਜਾਵੇਗੀ। ਇਸੇ ਤਰ੍ਹਾਂ ਡੇਰਾ ਸਿਰਸਾ ਦੇ ਗੁਰਮੀਤ ਰਾਮ ਰਹੀਮ ਵਿਰੁੱਧ ਚੱਲ ਰਹੇ ਕੇਸ ਦੀ ਪੈਰਵੀ ਤਹਿਤ ਸੁਪਰੀਮ ਕੋਰਟ ਵਿੱਚ ਸ਼੍ਰੋਮਣੀ ਕਮੇਟੀ ਕਾਨੂੰਨੀ ਮਦਦ ਕਰੇਗੀ।

ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਤਿੰਨ ਸ਼ਤਾਬਦੀਆਂ ਉਤਸ਼ਾਹ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ 9 ਸਤੰਬਰ ਨੂੰ ਨਾਭਾ ਦਿਵਸ ਦੀ 100 ਸਾਲਾ ਸ਼ਤਾਬਦੀ, 1 ਅਕਤੂਬਰ ਨੂੰ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਅਤੇ 21 ਫ਼ਰਵਰੀ 2024 ਨੂੰ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਕਾਲੇਪਾਣੀ ਦੀ ਜੇਲ੍ਹ ’ਚ ਪੰਜਾਬੀਆਂ ਬਾਰੇ ਜਾਣਕਾਰੀ ਦਿੰਦੀ ਅੰਗਰੇਜ਼ੀ ਪੁਸਤਕ ਦਾ ਪੰਜਾਬੀ ਅਨੁਵਾਦ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਬੀਤੇ ਕੱਲ੍ਹ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਵਿੱਚ ਸੇਵਾਦਾਰ ਦੀ ਕਰੰਟ ਲੱਗਣ ਨਾਲ ਹੋਈ ਮੌਤ ’ਤੇ ਵੀ ਅਫ਼ਸੋਸ ਪ੍ਰਗਟਾਇਆ। Punjabi Akhar 

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।