ਇਸਲਾਮਾਬਾਦ, 10 ਅਗਸਤ
ਸਿੰਧ ਸੂਬੇ ਵਿੱਚ ਵਾਪਰੇ ਰੇਲ ਹਾਦਸੇ ਦੇ ਮਾਮਲੇ ’ਚ ਪਾਕਿਸਤਾਨ ਰੇਲਵੇ ਨੇ ਕਥਿਤ ਲਾਪ੍ਰਵਾਹੀ ਵਰਤਣ ਦੇ ਦੋਸ਼ ਹੇਠ ਡਿਵੀਜ਼ਨਲ ਇੰਜਨੀਅਰ ਅਤੇ ਵਰਕਸ ਮੈਨੇਜਰ ਸਮੇਤ ਛੇ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਰੇਲ ਅਤੇ ਹਵਾਬਾਜ਼ੀ ਮੰਤਰੀ ਖਵਾਜਾ ਸਾਦ ਰਫੀਕ ਨੇ ਨੈਸ਼ਨਲ ਅਸੈਂਬਲੀ ਵਿੱਚ ਇਸ ਦੁਖਦਾਈ ਘਟਨਾ ਬਾਰੇ ਵੇਰਵੇ ਸਾਂਝੇ ਕੀਤੇ ਅਤੇ ਰੇਲ ਹਾਦਸੇ ਲਈ ਨੁਕਸਾਨੀ ਪਟੜੀ ਨੂੰ ਜ਼ਿੰਮੇਵਾਰ ਠਹਿਰਾਇਆ।
ਕਰਾਚੀ ਤੋਂ ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈਸ ਐਤਵਾਰ ਨੂੰ ਕਰਾਚੀ ਤੋਂ 275 ਕਿਲੋਮੀਟਰ ਦੂਰ ਨਵਾਬਸ਼ਾਹ ਜ਼ਿਲ੍ਹੇ ਦੇ ਸਰਹਾਰੀ ਰੇਲਵੇ ਸਟੇਸ਼ਨ ਨੇੜੇ ਲੀਹ ਤੋਂ ਉਤਰ ਗਈ ਸੀ, ਜਿਸ ਕਾਰਨ ਘੱਟੋ-ਘੱਟ 34 ਲੋਕਾਂ ਦੀ ਮੌਤ ਹੋ ਗਈ। ਇਸ ਰੇਲ ਹਾਦਸੇ ਤੋਂ ਬਾਅਦ ਰੇਲਵੇ ਦੇ 6 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਲਈ 15-15 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। Punjabi Akhar