Code Of Ethics

Download app

Subscribe To Print Edition

ਮੁੱਖ ਚੋਣ ਕਮਿਸ਼ਨਰ ਅਤੇ ਕਮਿਸ਼ਨਰਾਂ ਦੀ ਚੋਣ ਸਬੰਧੀ ਬਿੱਲ ਰਾਜ ਸਭਾ ’ਚ ਪੇਸ਼

ਚੋਣ ਕਮੇਟੀ ’ਚੋਂ ਚੀਫ਼ ਜਸਟਿਸ ਦਾ ਨਾਮ ਹਟਾਇਆ; ਵਿਰੋਧੀ ਧਿਰ ਨੇ ਜਤਾਇਆ ਇਤਰਾਜ਼

ਨਵੀਂ ਦਿੱਲੀ, 10 ਅਗਸਤ 

ਕੇਂਦਰ ਨੇ ਵਿਵਾਦਤ ਬਿੱਲ ਰਾਜ ਸਭਾ ’ਚ ਪੇਸ਼ ਕੀਤਾ ਹੈ ਜਿਸ ਤਹਿਤ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਚੋਣ ਲਈ ਕਮੇਟੀ ’ਚੋਂ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦਾ ਨਾਮ ਹਟਾ ਕੇ ਕੈਬਨਿਟ ਮੰਤਰੀ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਦਮ ਨਾਲ ਸਰਕਾਰ ਨੂੰ ਚੋਣ ਕਮਿਸ਼ਨ ਦੇ ਮੈਂਬਰਾਂ ਦੀ ਨਿਯੁਕਤੀ ’ਚ ਵਧੇਰੇ ਕੰਟਰੋਲ ਦੀ ਇਜਾਜ਼ਤ ਮਿਲ ਜਾਵੇਗੀ। ਇਹ ਬਿੱਲ ਉਸ ਸਮੇਂ ਆਇਆ ਹੈ ਜਦੋਂ ਮਾਰਚ ’ਚ ਸੁਪਰੀਮ ਕੋਰਟ ਨੇ ਹੁਕਮ ਸੁਣਾਇਆ ਸੀ ਕਿ ਜਦੋਂ ਤੱਕ ਕਮਿਸ਼ਨਰਾਂ ਦੀ ਨਿਯੁਕਤੀ ਬਾਰੇ ਸੰਸਦ ਵੱਲੋਂ ਕਾਨੂੰਨ ਨਹੀਂ ਬਣਾ ਲਿਆ ਜਾਂਦਾ, ਉਦੋਂ ਤੱਕ ਪ੍ਰਧਾਨ ਮੰਤਰੀ, ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ’ਤੇ ਆਧਾਰਿਤ ਤਿੰਨ ਮੈਂਬਰੀ ਕਮੇਟੀ ਹੀ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਚੋਣ ਕਰੇਗੀ। ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ (ਸੇਵਾ ਦੀ ਨਿਯੁਕਤੀ ਸਬੰਧੀ ਸ਼ਰਤਾਂ ਅਤੇ ਅਹੁਦੇ ਦੀ ਮਿਆਦ) ਬਾਰੇ ਬਿੱਲ, 2023 ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਪੇਸ਼ ਕੀਤਾ। ਬਿੱਲ ਪੇਸ਼ ਕਰਨ ਸਮੇਂ ਕਾਂਗਰਸ ਅਤੇ ‘ਆਪ’ ਸਮੇਤ ਵਿਰੋਧੀ ਧਿਰ ਨੇ ਹੰਗਾਮਾ ਕੀਤਾ ਅਤੇ ਦੋਸ਼ ਲਾਇਆ ਕਿ ਸਰਕਾਰ ਸੰਵਿਧਾਨਕ ਬੈਂਚ ਦੇ ਹੁਕਮਾਂ ਨੂੰ ਪਲਟਣ ਦੀ ਕੋਸ਼ਿਸ਼ ਕਰ ਰਹੀ ਹੈ। Punjabi Akhar 

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।