ਇਸਲਾਮਾਬਾਦ, 29 ਅਗਸਤ
ਇਸਲਾਮਾਬਦਾ ਹਾਈ ਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਹਾਲ ਹੀ ਵਿੱਚ ਸੁਣਾਈ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਖਾਨ ਨੂੰ 5 ਅਗਸਤ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਸੀ, ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। 2018 ਤੋਂ 2022 ਤੱਕ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਗੈਰ-ਕਾਨੂੰਨੀ ਢੰਗ ਨਾਲ ਸਰਕਾਰੀ ਤੋਹਫ਼ੇ ਵੇਚਣ ਦੇ ਦੋਸ਼ੀ ਠਹਿਰਾਏ ਜਾਣ ਕਰਨ ਉਨ੍ਹਾਂ ਨੂੰ ਇਹ ਸਜ਼ਾ ਸੁਣਾਈ ਗਈ ਸੀ। ਸਜ਼ਾ ਨੂੰ ਮੁਅੱਤਲ ਕਰਨ ਦਾ ਇਹ ਜ਼ਰੂਰੀ ਨਹੀਂ ਹੈ ਕਿ ਖਾਨ ਜੇਲ੍ਹ ਤੋਂ ਬਾਹਰ ਨਿਕਲਣ ਲਈ ਆਜ਼ਾਦ ਹੋ ਜਾਵੇਗਾ, ਜਾਂ ਉਸ ਨੂੰ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਰਾਸ਼ਟਰੀ ਚੋਣ ਲੜਨ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਸ ਵਿੱਚ ਕਈ ਮਹੀਨਿਆਂ ਦੀ ਦੇਰੀ ਹੋਣ ਦੀ ਸੰਭਾਵਨਾ ਹੈ। Punjabi Akhar