Code Of Ethics

Download app

Subscribe To Print Edition

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲਿਆ

ਚੰਡੀਗੜ੍ਹ, 31 ਅਗਸਤ

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਵਾਲੇ ਬੈਂਚ ਅੱਗੇ ਪੇਸ਼ ਹੋ ਕੇ ਪੰਜਾਬ ਦੇ ਐਡਵੋਕੇਟ-ਜਨਰਲ ਵਿਨੋਦ ਘਈ ਨੇ ਕਿਹਾ ਕਿ ਅਗਲੇ ਦੋ ਦਿਨਾਂ ਵਿੱਚ ਨੋਟੀਫਿਕੇਸ਼ਨ ਵਾਪਸ ਲੈ ਲਿਆ ਜਾਵੇਗਾ। ਇਸ ਤੋਂ ਬਾਅਦ ਪੰਚਾਇਤਾਂ ਬਹਾਲ ਕਰ ਦਿੱਤੀਆਂ ਜਾਣਗੀਆਂ। ਪੰਜਾਬ ਸਰਕਾਰ ਵਲੋਂ ਪੰਚਾਇਤਾਂ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਇਸ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਨਾਜਾਇਜ਼ ਹੈ। ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਚੁਣੇ ਹੋਏ ਪ੍ਰਤੀਨਿਧੀਆਂ ਦੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ  ਗਲਤ ਤਰੀਕੇ ਨਾਲ ਭੰਗ ਕਰ ਦਿੱਤਾ ਗਿਆ ਹੈ। ਪਟੀਸ਼ਨਰਾਂ ਨੇ ਜਨਵਰੀ 2019 ’ਚ ਸਰਪੰਚ ਦੀ ਚੋਣ ਜਿੱਤ ਕੇ ਕਾਰਜਕਾਜ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਤੱਕ ਦਾ ਹੈ ਪਰ ਰਾਜ ਸਰਕਾਰ ਨੇ 31 ਦਸੰਬਰ ਤੱਕ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਫ਼ੈਸਲਾ ਲਿਆ। Punjabi Akhar

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।