ਬਟਾਲਾ, 21 ਸਤੰਬਰ
ਵਿਆਹ ਪੁਰਬ ਸਮਾਗਮ ਨੂੰ ਲੈ ਕੇ ਨਗਰ ਨਿਗਮ ਬਟਾਲਾ ਨੇ ਸਾਨਦਾਰ ਢੰਗ ਨਾਲ ਸ਼ਹਿਰ ਨੂੰ ਸਜਾਇਆ ਹੈ ਤੇ ਹਰ ਪਾਸੇ ਰੰਗ ਬਿਰੰਗੀਆਂ ਲੜੀਆਂ ਨਾਲ ਬਾਜਾਰ ਰੁਸਨਾ ਰਹੇ ਹਨ।
ਸ੍ਰੀਮਤੀ ਸ਼ਾਇਰੀ ਭੰਡਾਰੀ ਐੱਸ.ਡੀ.ਐੱਮ. ਕਮ ਕਮਿਸਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ .ਅਮਨਸੇਰ ਸਿੰਘ ਸੈਰੀ ਕਲਸੀ ਅਤੇ ਡਿਪਟੀ ਕਮਿਸਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਵਿਆਹ ਪੁਰਬ ਦੇ ਸਾਨਦਾਰ ਪ੍ਰਬੰਧ ਕੀਤੇ ਗਏ ਹਨ ਅਤੇ ਪੂਰੇ ਸ਼ਹਿਰ ਨੂੰ ਸਾਨਦਾਰ ਢੰਗ ਨਾਲ ਸਜਾਇਆ ਗਿਆ ਹੈ।
ਉਨ੍ਹਾਂ ਦੱਸਿਆ ਗੁਰੂਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਉਣ ਵਾਲੇ ਨਗਰ ਕੀਰਤਨ ਰੂਟ ਦੀ ਸਾਨਦਾਰ ਸਜਾਵਟ ਕੀਤੀ ਗਈ ਹੈ ਅਤੇ 22 ਸਤੰਬਰ ਨੂੰ ਗੁਰੂਦੁਆਰਾ ਡੇਹਰਾ ਸਾਹਿਬ ਬਟਾਲਾ ਤੋਂ ਨਿਕਲਣ ਵਾਲੇ ਨਗਰ ਕੀਰਤਨ ਸਬੰਧੀ ਸਮੁੱਚੇ ਰੂਟ ਤੇ ਸ਼ਹਿਰ ਅੰਦਰ ਸ਼ਾਨਦਾਰ ਸਜਾਵਟ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮਾਤਾ ਸੁਲੱਖਣੀ ਜੀ ਯਾਦਗਾਰੀ ਗੇਟ, ਸੁਭਾਸ਼ ਪਾਰਕ. ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ, ਹੰਸਲੀ ਪੁਲ (ਚੋਂਕ), ਸੁੱਖ ਸਿੰਘ ਮਹਿਤਾਬ ਸਿੰਘ ਚੌਂਕ, ਗਾਂਧੀ ਚੌਂਕ, ਰੇਲਵੇ ਫਲਾਈ ਓਵਰ, ਅੱਚਲੀ ਗੇਟ, ਸ਼ੇਰਾਂ ਵਾਲਾ ਦਰਵਾਜ਼ਾ, ਨਹਿਰੂ ਗੇਟ ਆਦਿ ਸ਼ਾਨਦਾਰ ਰੰਗ ਬਿੰਰਗੀਆਂ ਲੜੀਆਂ ਨਾਲ ਸਜਾਏ ਗਏ ਹਨ। ਇਸ ਤੋਂ ਇਲਾਵਾ ਸ਼ਹਿਰ ਵਿੱਚ ਸ਼ਾਨਦਾਰ ਸਵਾਗਤੀ ਗੇਟ, ਸ਼ਹਿਰ ਦੇ ਵੱਖ-ਵੱਖ ਚੌਂਕਾਂ ਆਦਿ ਨੂੰ ਖੂਬਸੂਰਤ ਦਿੱਖ ਦਿੱਤੀ ਗਈ ਹੈ।
ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਆਹ ਪੁਰਬ ਸਮਾਗਮ ਵਿੱਚ ਪੂਰੇ ਉਤਸ਼ਾਹ ਨਾਲ ਸ਼ਿਰਕਤ ਕਰਨ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਣ ਵਿੱਚ ਸਹਿਯੋਗ ਕਰਨ। Punjabi Akhar








