ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ

 

ਬਟਾਲਾ, 20 ਸਤੰਬਰ
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ ਤੇ ਸੰਗਤਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ । ਇਹ ਪ੍ਰਗਟਾਵਾ ਡਾ ਹਿਮਾਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੀਤਾ। ਇਸ ਮੌਕੇ ਪਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਗੁਰੂ ਘਰ ਦੀ ਬਖਸ਼ਿਸ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਗੁਰਨਾਮ ਸਿੰਘ ਜੱਸਲ, ਐਗਜੈਕਟਿਵ ਮੈਂਬਰ ਗੁਰਦੁਆਰਾ ਸ਼੍ਰੋਮਣੀ ਪਰਬੰਧਕ ਕਮੇਟੀ, ਗੁਰਵਿੰਦਰਪਾਲ ਸਿੰਘ ਗੋਰਾ, ਮੈਂਬਰ ਗੁਰਦੁਆਰਾ ਸ਼੍ਰੋਮਣੀ ਪਰਬੰਧਕ ਕਮੇਟੀ, ਗੁਰਵਿੰਦਰਪਾਲ ਸਿੰਘ ਮਾਂਟੂ , ਮੈਨੇਜਰ ਗੁਰਿੰਦਰ ਸਿੰਘ,ਜਗਦੀਸ਼ ਸਿੰਘ ਬੁੱਟਰ, ਪਰਬੰਧਕ ਮੇਲਾ ਕਮੇਟੀ ਆਦਿ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨੀ ਵੀ ਉਨ੍ਹਾਂ ਵਲੋਂ ਵਿਆਹ ਪੁਰਬ ਦੇ ਸਬੰਧ ਵਿਚ ਸਹਿਰ ਦਾ ਦੌਰਾ ਕਰਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਸੀ ਅਤੇ ਲਗਾਤਾਰ ਉਹ ਅਧਿਕਾਰੀਆਂ ਕੋਲੇ ਕੀਤੇ ਕਾਰਜਾਂ ਦੀ ਸਮੀਖਿਆ ਕਰ ਰਹੇ ਹਨ ਅਤੇ ਨਗਰ ਕੀਰਤਨ ਰੂਟ ਸਮੇਤ ਸਮੁੱਚੇ ਸ਼ਹਿਰ ਅੰਦਰ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਹਨ। ਉਨਾ ਕਿਹਾ ਮੀਂਹ ਪੈਣ ਕਾਰਨ ਸੰਗਤਾਂ ਨੂੰ ਮੁਸ਼ਕਿਲ ਪੇਸ਼ ਆਈ ਹੈ ਪਰ ਜਿਲ੍ਹਾ ਪਰਸ਼ਾਸਨ ਵਲੋਂ ਦੇਸ਼ ਵਿਦੇਸ਼ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਪੇ ਅੱਗੇ ਦੱਸਿਆ ਗਿਆ 22 ਸਤੰਬਰ ਨੂੰ ਵਿਆਹ ਪੁਰਬ ਸਮੀਗਮ ਲਈ ਸਬ ਡਵੀਜ਼ਨ ਬਟਾਲਾ ਵਿਖੇ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਾ ਹੈ, ਤਾਂ ਜੋ ਸ਼ਰਧਾਲੂ ਪਾਵਨ ਮੌਕੇ ਨਤਮਸਤਕ ਹੋ ਸਕਣ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਵਿਭਾਗ ਨੂੰ ਦਿਸ਼ਾ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਨਾਲ ਹੀ ਉਨਾ ਹੁੱਲੜਬਾਜੀ ਕਰਨ ਵਾਲਿਆਂ ਨੂੰ ਕਿਹਾ ਕਿ ਵਿਆਹ ਪੁਰਬ ਸਮੀਗਮ ਸ਼ਰਧਾ ਭਾਵਨਾ ਨਾਲ ਮਨਾਏ ਜਾਣ। ਉਨ੍ਹਾਂ ਕਿਹਾ ਕਿ ਪਾਵਨ ਤੇ ਮਹਾਨ ਵਿਆਹ ਪੁਰਬ ਮੌਕੇ, ਕਿਸੇ ਕਿਸਮ ਦੀ ਹੁੱਲੜਬਾਜੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਵਿਆਹ ਪੁਰਬ ਸਮਾਗਮ ਵਿੱਚ ਨਤਮਸਤਕ ਹੋਣ ਵਾਲੀਆਂ, ਦੂਰੋਂ ਪਹੁੰਚ ਰਹੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਵਾਹਨਾ ਦੀ ਥਾ ਪਬਲਿਕ ਟਰਾਸਪੋਰਟ ਦੀ ਵੱਧ ਤੋਂ ਵੱਧ ਵਰਤੋਂ ਕਕਨ, ਤਾਂ ਜੋ ਆਵਾਜਾਈ ਸੁਖਾਲੀ ਰਹੇ। ਉਨ੍ਹਾਂ ਸੰਗਤਾਂ ਨੂੰ ਪਰਸ਼ਾਸਨ ਨਾਲ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਢੰਗ ਨਾਲ ਪੂਰੇ ਕੀਤੇ ਜਾਣਗੇ।

Leave a Comment

[democracy id="1"]

You May Like This