ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਨੇ ਨਸ਼ਿਆਂ ਵਿਰੁੱਧ ਪੁਲਿਸ ਦਾ ਸਾਥ ਦਿੱਤਾ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਣ ਤੋਂ ਰੋਕਣ ਲਈ ਹੁਣ ਮੀਡੀਆ ਅਹਿਮ ਭੂਮਿਕਾ ਨਿਭਾਏਗਾ-ਪ੍ਰਧਾਨ ਬਾਲ ਕ੍ਰਿਸ਼ਨ ਕਾਲੀਆ


ਐਸਐਸਪੀ ਨੇ ਮੀਡੀਆ ਕਰਮੀਆਂ ਵੱਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ ਨਸ਼ੇ ਨੂੰ ਖਤਮ ਕਰਨ ਲਈ ਸਾਨੂੰ ਆਪਣੇ ਆਲੇ-ਦੁਆਲੇ ਤੋਂ ਸ਼ੁਰੂਆਤ ਕਰਨੀ ਪਵੇਗੀ-ਐਸ.ਐਸ.ਪੀ ਦਿਆਮਾ ਹਰੀਸ਼

ਗੁਰਦਾਸਪੁਰ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਦਿੱਤੀਆਂ ਸਖਤ ਹਦਾਇਤਾਂ ਤੋਂ ਬਾਅਦ ਪੰਜਾਬ ਪੁਲਸ ਲਗਾਤਾਰ ਇਸ 'ਤੇ ਕੰਮ ਕਰ ਰਹੀ ਹੈ। 
ਜਿਸ ਦੇ ਚੱਲਦਿਆਂ ਸ਼ੁੱਕਰਵਾਰ ਦੁਪਹਿਰ ਗੁਰਦਾਸਪੁਰ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਦੇ ਮੈਂਬਰਾਂ ਨੇ ਐਸਐਸਪੀ ਦਯਾਮਾ ਹਰੀਸ਼ ਕੁਮਾਰ ਨਾਲ ਮੁਲਾਕਾਤ ਕੀਤੀ।
ਜਿਸ ਵਿੱਚ ਸੀਨੀਅਰ ਪੱਤਰਕਾਰ ਬਾਲਕ੍ਰਿਸ਼ਨ ਕਾਲੀਆ ਨੇ ਅਧਿਕਾਰੀ ਨੂੰ ਦੱਸਿਆ ਕਿ ਪੰਜਾਬ ਪੁਲਿਸ ਲਗਾਤਾਰ ਨਸ਼ਿਆਂ ਖਿਲਾਫ ਕੰਮ ਕਰ ਰਹੀ ਹੈ, ਜੋ ਕਿ ਸ਼ਲਾਘਾਯੋਗ ਹੈ। 
ਉਨ੍ਹਾਂ ਦੱਸਿਆ ਕਿ ਇਸ ਮਹੀਨੇ ਪੱਤਰਕਾਰ ਭਰਾ ਵੀ ਪੁਲਿਸ ਦੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣਗੇ। ਜਿਸ ਤੋਂ ਬਾਅਦ ਐਸਐਸਪੀ ਦਿਆਮਾ ਹਰੀਸ਼ ਕੁਮਾਰ ਨੇ ਕਿਹਾ
 ਕਿ ਵਿਭਾਗ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਵਿਭਾਗ ਵੱਲੋਂ ਚਾਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾ ਚੁੱਕੀਆਂ ਹਨ
 ਜਦਕਿ ਨਸ਼ਿਆਂ ਦੇ ਕਾਰੋਬਾਰ ਲਈ ਵਰਤੀਆਂ ਜਾਂਦੀਆਂ ਜਾਇਦਾਦਾਂ ਨੂੰ ਵੀ ਜ਼ਬਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਸਮਾਜ ਨੂੰ ਅੱਗੇ ਆਉਣ ਦੀ ਲੋੜ ਹੈ। 
ਸੀਨੀਅਰ ਪੱਤਰਕਾਰ ਵਿਨੋਦ ਗੁਪਤਾ ਨੇ ਕਿਹਾ ਕਿ ਜੇਕਰ ਹੁਣ ਤੋਂ ਹੀ 10ਵੀਂ, 11ਵੀਂ, 12ਵੀਂ ਜਮਾਤ ਵਿੱਚ ਪੜ੍ਹਦੇ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਵੇ ਤਾਂ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ
 ਜਾ ਸਕਦਾ ਹੈ। ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪੁਲਿਸ ਵਿਭਾਗ ਵੱਲੋਂ ਨਸ਼ਾ ਛੱਡਣ ਦੇ ਚਾਹਵਾਨ ਲੋਕਾਂ ਦਾ ਇਲਾਜ ਵੀ ਕਰਵਾਇਆ ਜਾਵੇਗਾ।
ਇਸ ਵਿੱਚ ਸਿਵਲ ਪ੍ਰਸ਼ਾਸਨ, ਪੁਲਿਸ ਅਧਿਕਾਰੀ ਅਤੇ ਪੱਤਰਕਾਰ ਵੀ ਆਪਣੀ ਅਹਿਮ ਭੂਮਿਕਾ ਨਿਭਾਉਣਗੇ। ਮੀਟਿੰਗ ਦੌਰਾਨ ਕਈ ਹੋਰ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਪੱਤਰਕਾਰ ਜਤਿੰਦਰ ਸਿੰਘ ਔਲਖ, 
ਹਰੀਸ਼ ਕੱਕੜ, ਹਰਜਿੰਦਰ ਸਿੰਘ, ਕੰਵਲਪ੍ਰੀਤ ਸਿੰਘ, ਬਲਜੀਤ ਸਿੰਘ ਲਂਬ , ਗੁਰਪ੍ਰਤਾਪ ਸਿੰਘ, ਅਵਿਸ਼ਾਲ ਕੁਮਾਰ ਮੁੰਨਾ, ਦਮਨਪ੍ਰੀਤ ਸਿੰਘ, ਰੋਹਿਤ ਮਹਾਜਨ, ਸ਼ਿਵਾ ਨਈਅਰ, ਡੀਐਸਪੀ ਸੁਖਪਾਲ ਸਿੰਘ ਅਮਿਤ ਪੰਡੋਰੀ 
ਆਦਿ ਹਾਜ਼ਰ ਸਨ। Punjabi Akhar
 
 

Leave a Comment

[democracy id="1"]

You May Like This